ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਖੇਤਰ ’ਚ ਬੇਮਿਸਾਲ ਕੰਮ ਕਰ ਰਹੀ ਹੈ ਸੂਬਾ ਸਰਕਾਰ: ਧਾਲੀਵਾਲ

10:44 AM Nov 26, 2023 IST
ਕੁਲਦੀਪ ਸਿੰਘ ਧਾਲੀਵਾਲ ਤੇ ਸੁਸ਼ੀਲ ਕੁਮਾਰ ਰਿੰਕੂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਮਲਕੀਅਤ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 25 ਨਵੰਬਰ
ਪਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਖੇਤਰ ਵਿੱਚ ਬੇਮਿਸਾਲ ਕੰਮ ਕੀਤੇ ਜਾ ਰਹੇ ਹਨ। ਲਾਇਨਜ਼ ਕਲੱਬ ਆਦਮਪੁਰ ਦੁਆਬਾ ਤੇ ਲਾਇਨਜ਼ ਆਈ ਚੈਰੀਟੇਬਲ ਸੁਸਾਇਟੀ ਵੱਲੋਂ 36ਵੇਂ ਅੱਖਾਂ ਦੇ ਆਪਰੇਸ਼ਨ ਕੈਂਪ ਦੀ ਸਮਾਪਤੀ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਤੇ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਇਸ ਮੌਕੇ ਸੰਸਥਾ ਨੂੰ ਆਪਣੇ ਅਖਤਿਆਰੀ ਫੰਡ ਵਿੱਚ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਵੀ ਇਸ ਮੌਕੇ ਐੱਮ.ਪੀ. ਲੈਡ ਫੰਡ ’ਚੋਂ ਸੰਸਥਾ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

Advertisement

Advertisement