ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੂਬਾ ਸਰਕਾਰ ਲੋੜਵੰਦਾਂ ਨੂੰ ਹਰ ਢੁੱਕਵੀਂ ਸਹਾਇਤਾ ਦੇਵੇਗੀ: ਵਿਧਾਇਕ ਢੋਸ

10:42 AM Sep 15, 2024 IST
ਲੋਕਾਂ ਨੂੰ ਚੈੱਕ ਭੇਟ ਕਰਦੇ ਹੋਏ ਵਿਧਾਇਕ ਲਾਡੀ ਢੋਸ।

ਹਰਦੀਪ ਸਿੰਘ
ਫ਼ਤਹਿਗੜ੍ਹ ਪੰਜਤੂਰ, 14 ਸਤੰਬਰ
‘ਸੂਬੇ ਦੀ ‘ਆਪ’ ਸਰਕਾਰ ਲੋੜਵੰਦਾਂ ਨੂੰ ਹਰੇਕ ਢੁੱਕਵੀਂ ਸਹਾਇਤਾ ਦੇਣ ਲਈ ਵਚਨਬੱਧ ਹੈ।’ ਇਹ ਗੱਲ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਇੱਥੇ ਨਗਰ ਪੰਚਾਇਤ ਦੇ ਦਫ਼ਤਰ ਵਿੱਚ ਫਤਿਹਗੜ੍ਹ ਪੰਜਤੂਰ ਦੇ 39 ਬੇਘਰੇ ਪਰਿਵਾਰਾਂ ਨੂੰ ਘਰ ਬਣਾਉਣ ਲਈ 68 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡਣ ਮੌਕੇ ਆਖੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਜੋ ਵਾਅਦਾ ਕੀਤਾ ਗਿਆ ਸੀ, ਉਸ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ-ਪਿੰਡ ਕੈਂਪ ਲਾ ਕੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੀ ਖੱਜਲ ਖੁਆਰੀ ਤੋਂ ਰਾਹਤ ਦਿਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ‘ਆਪ’ ਸਰਕਾਰ ਵੱਲੋਂ ਮੁਹੱਲਾ ਕਲੀਨਕਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤੋਂ ਲੋੜਵੰਦ ਮਰੀਜ਼ ਭਾਰੀ ਲਾਹਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਵਿਧਾਇਕ ਢੋਸ ਨੇ ਕਿਹਾ ਕਿ ਨੌਜਵਾਨਾਂ ਵਿੱਚੋਂ ਨਸ਼ਿਆਂ ਦੇ ਰੁਝਾਨ ਨੂੰ ਠੱਲ ਪਾਉਣ ਲਈ ਪਿੰਡ-ਪਿੰਡ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।
ਇਸ ਮੌਕੇ ਇਕੱਠ ਨੂੰ ‘ਆਪ’ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਕੰਬੋਜ ਅਤੇ ਸ਼ਹਿਰੀ ਪ੍ਰਧਾਨ ਭੁਪੇਸ਼ ਕੁਮਾਰ ਗਰਗ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਨਗਰ ਪੰਚਾਇਤ ਦੇ ਕਾਰਜ ਸਾਧਕ ਅਫ਼ਸਰ ਅਮਰਿੰਦਰ ਸਿੰਘ, ਮਨਪ੍ਰੀਤ ਸਿੰਘ ਜੇਈ, ਦੇਵ ਨਰਾਇਣ, ਕਾਕੇ ਸ਼ਾਹ ਅਤੇ ਚੰਦਰ ਸ਼ੇਖਰ ਬਾਂਸਲ ਆਦਿ ਹਾਜ਼ਰ ਸਨ।

Advertisement

Advertisement