ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ

03:04 PM Jul 18, 2024 IST
ਬਰਨਾਲਾ ਵਿਖੇ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਤੇ ਸੂਬਾ ਕਮੇਟੀ ਆਗੂ।-ਫੋਟੋ: ਬੱਲੀ

ਪਰਸ਼ੋਤਮ ਬੱਲੀ
ਬਰਨਾਲਾ, 18 ਜੁਲਾਈ

Advertisement

ਇੱਥੇ ਤਰਕਸ਼ੀਲ ਭਵਨ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਦੀ ਪ੍ਰਧਾਨਗੀ ਹੇਠ ਸੂਬਾ ਕਮੇਟੀ ਮੀਟਿੰਗ ਹੋਈ। ਜਿਸ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਮਜ਼ਦੂਰ ਆਗੂਆਂ ਨੇ ਸ਼ਿਰਕਤ ਕੀਤੀ।
ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਦਲਿਤ ਮੁਕਤੀ ਲਹਿਰ ਦੇ ਕੌਮੀ ਨਾਇਕ ਕਾਂਸ਼ੀ ਰਾਮ ਦੀਆਂ ਨੀਤੀਆਂ ਦੇ ਉਲਟ ਚੱਲ ਕੇ ਬਸਪਾ ਨੇ ਜਿਥੇ ਦਲਿਤ ਅੰਦੋਲਨ ਨੂੰ ਮੱਠਾ ਕੀਤਾ ਉਥੇ ਹੀ ਯੂਪੀ ਦੇ ਨਗੀਨਾ ਲੋਕ ਸਭਾ ਹਲਕਾ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ ਹੇਠ 'ਬਹੁਜਨ ਸਮਾਜ ਮੁਕਤੀ ਲਹਿਰ' ਹੁਣ ਨਵੀਂ ਉਡਾਣ ਭਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ, ਕਾਂਗਰਸੀ ਹਕੂਮਤਾਂ ਵਾਂਗ ਹੀ 'ਆਪ' ਸਰਕਾਰ ਦਲਿਤ ਸਮਾਜ ਦੇ ਮੰਗਾਂ ਮਸਲਿਆਂ ਪ੍ਰਤੀ ਗੈਰ-ਸੰਜੀਦਾ ਹੈ। ਦਲਿਤਾਂ 'ਤੇ ਜ਼ਬਰ ਦੀਆਂ ਘਟਨਾਵਾਂ ਨਿਰੰਤਰ ਜਾਰੀ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਦੇ ਮੱਦੇਨਜ਼ਰ 24 ਜੁਲਾਈ ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਹੋ ਰਹੀ ਕਨਵੈਨਸ਼ਨ ਮੌਕੇ ਐੱਸਸੀ ਸਮਾਜ ਉੱਪਰ ਹੋ ਰਹੇ ਜ਼ਬਰ ਖ਼ਿਲਾਫ਼ ਸੂਬਾ ਪੱਧਰੀ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ।

Advertisement
Advertisement
Advertisement