ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੂਬਾ ਪੱਧਰੀ ਮੁਕਾਬਲੇ ਸੰਪੰਨ

08:53 AM Oct 26, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 25 ਅਕਤੂਬਰ
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿੱਚ ਹੋਈਆਂ ਰਾਜ ਪੱਧਰੀ ਖੇਡਾਂ ਸੰਪੰਨ ਹੋ ਗਈਆਂ। ਆਖ਼ਰੀ ਦਿਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸਿਰਕਤ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੱਸਿਆ ਕਿ ਫੈਂਸਿੰਗ ਦੇ ਅੰਡਰ-21 ਲੜਕੀਆਂ ਦੇ ਸੈਬਰ ਵਿਅਕਤੀਗਤ ਵਿੱਚ ਪਵਨਦੀਪ ਕੌਰ ਫ਼ਤਹਿਗੜ੍ਹ ਸਾਹਿਬ ਨੇ ਪਹਿਲਾ ਜਸਲੀਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ, ਅੰਡਰ-14 ਲੜਕੀਆਂ ਇੱਪੀ ਵਿਅਕਤੀਗਤ ਵਿੱਚ ਜੈਪ੍ਰੀਤ ਕੌਰ ਜ਼ਿਲ੍ਹਾ ਫਿਰੋਜ਼ਪੁਰ ਨੇ ਪਹਿਲਾ, ਨਾਵਿਆ ਜ਼ਿਲ੍ਹਾ ਤਰਨ ਤਾਰਨ ਨੇ ਦੂਜਾ ਅਤੇ ਅਨੁਪ੍ਰੀਤ ਰੰਧਾਵਾ ਜ਼ਿਲ੍ਹਾ ਗੁਰਦਾਸਪੁਰ ਤੇ ਈਸ਼ਿਕਾ ਜ਼ਿਲ੍ਹਾ ਪਟਿਆਲਾ ਨੇ ਤੀਜਾ ਸਥਾਨ ਹਾਸਲ ਕੀਤਾ।
ਲੜਕੀਆਂ ਦੇ 14 ਸਾਲ ਉਮਰ ਵਰਗ ਵਿੱਚ ਫੈਂਸਿੰਗ (ਈਵੈਂਟ ਇੱਪੀ ਟੀਮ) ਦੇ ਮੁਕਾਬਲੇ ਵਿੱਚ ਗੁਰਦਾਸਪੁਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਸਾਫਟਬਾਲ ਦੇ ਲੜਕਿਆਂ ਦੇ 21 ਸਾਲ ਉਮਰ ਵਰਗ ਦੇ ਫ਼ਾਈਨਲ ਮੁਕਾਬਲੇ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਲੁਧਿਆਣਾ ਦੀ ਟੀਮ ਨੂੰ 13-6 ਦੇ ਫ਼ਰਕ ਨਾਲ ਹਰਾਇਆ। ਲੜਕੀਆਂ ਦੇ 21-30 ਸਾਲ ਉਮਰ ਵਰਗ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਲੁਧਿਆਣਾ ਦੀ ਟੀਮ ਨੂੰ 6-0 ਨਾਲ ਅਤੇ ਲੜਕਿਆਂ ਦੇ ਇਸ ਵਰਗ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਜਲੰਧਰ ਨੂੰ 2-0 ਨਾਲ ਹਰਾ ਕੇ ਫ਼ਾਈਨਲ ਵਿੱਚ ਜਿੱਤ ਹਾਸਲ ਕੀਤੀ।

Advertisement

Advertisement