For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ਅਮਨ ਕਾਨੂੰਨ ਦੀ ਹਾਲਤ ਬੇਹੱਦ ਤਰਸਯੋਗ: ਸੁਖਬੀਰ

11:17 AM Apr 06, 2024 IST
ਪੰਜਾਬ ’ਚ ਅਮਨ ਕਾਨੂੰਨ ਦੀ ਹਾਲਤ ਬੇਹੱਦ ਤਰਸਯੋਗ  ਸੁਖਬੀਰ
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦੇ ਹੋਏ ਪਾਰਟੀ ਵਰਕਰ।
Advertisement

ਰਾਮ ਸਰਨ ਸੂਦ
ਅਮਲੋਹ, 5 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅੱਗਵਾਈ ‘ਚ ਸੁਰੂ ਹੋਈ ‘ਪੰਜਾਬ ਬਚਾਓ ਯਾਤਰਾ’ ਦਾ ਅੱਜ ਵਿਧਾਨ ਸਭਾ ਹਲਕਾ ਅਮਲੋਹ ਵਿਚ ਹਲਕਾ ਇੰਚਾਰਜ਼ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਨਾਲ ਲੋਕ ਸਭਾ ਹਲਕੇ ਦੇ ਇੰਚਾਰਜ ਬਿਕਰਮਜੀਤ ਸਿੰਘ ਖਾਲਸਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਜ਼ਿਲ੍ਹਾ ਪ੍ਰਧਾਨ ਸਰਨਜੀਤ ਸਿੰਘ ਚਨਾਰਥਲ ਵੀ ਮੌਜੂਦ ਸਨ। ਯਾਤਰਾ ਨੇ ਹਲਕੇ ਦੇ ਪਿੰਡ ਭੱਦਲਥੂਹਾ ਤੋਂ ਪ੍ਰਵੇਸ਼ ਕੀਤਾ ਅਤੇ ਅਮਲੋਹ ਹੋ ਕੇ ਸਨਅਤੀ ਸ਼ਹਿਰ ਮੰਡੀ ਗੋਬਿੰਦਗੜ੍ਹ ਵਿਚ ਸਮਾਪਤ ਹੋਈ। ਵੱਖ-ਵੱਖ ਥਾਵਾਂ ’ਤੇ ਯੂਥ ਅਕਾਲੀ ਦਲ ਦੇ ਕੌਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਸਰਨਜੀਤ ਸਿੰਘ ਚਨਾਰਥਲ, ਹਲਕਾ ਅਬਜਰਵਰ ਹਰਬੰਸ ਸਿੰਘ ਬਡਾਲੀ, ਸਾਬਕਾ ਚੇਅਰਮੈਨ ਜਤਿੰਦਰ ਸਿੰਘ ਚੈਰੀ ਭਾਂਬਰੀ ਅਤੇ ਕੁਲਦੀਪ ਸਿੰਘ ਮਛਰਾਈ ਦੀ ਅਗਵਾਈ ਵਿੱਚ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਨੇ ਪੰਜਾਬ ਦੀ ‘ਆਪ’ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਤਰਸਯੋਗ ਹੈ ਅਤੇ ਗੈਂਗਸਟਰ ਸੱਤਾ ਚਲਾ ਰਹੇ ਹਨ। ਉਨ੍ਹਾਂ ‘ਆਪ’ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਝੂਠੀ ਸਰਕਾਰ ਦੱਸਦਿਆਂ ਕਿਹਾ ਕਿ ਪੰਜਾਬ ਦਾ ਉਦਯੋਗ ਤਬਾਹ ਹੋ ਚੁਕਿਆ ਹੈ ਅਤੇ ਨੌਜਵਾਨ ਰੁਜ਼ਗਾਰ ਨਾ ਮਿਲਣ ਕਾਰਨ ਉਹ ਵਿਦੇਸ਼ਾਂ ’ਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਅਤੇ ਭ੍ਰਿਸ਼ਟਾਚਾਰ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਪੰਜਾਬ ਨੂੰ ਬਚਾਉਣ ਲਈ ਸਮੁੱਚੇ ਪੰਜਾਬੀਆਂ ਨੂੰ ਇਕਮੁੱਠ ਹੋ ਕੇ ਪੰਜਾਬ ਵਿਰੋਧੀ ਪਾਰਟੀਆਂ ਨੂੰ ਮਾਤ ਦੇ ਕੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਡਟ ਕੇ ਸਾਥ ਦੇਣ ਦੀ ਅਪੀਲ ਕੀਤੀ ਅਤੇੇ ਸਾਰੀਆਂ ਸੀਟਾਂ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਾਮਯਾਬ ਕਰਨ ਦਾ ਸੱਦਾ ਦਿਤਾ। ਸ੍ਰੀ ਰਾਜੂ ਖੰਨਾ ਨੇ ਧੰਨਵਾਦ ਕੀਤਾ।
ਇਸ ਮੌਕੇ ਹਲਕਾ ਬਸੀ ਪਠਾਨਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਅਮਿਤ ਸਿੰਘ ਰਾਠੀ, ਕੈਪਟਨ ਜਸਵੰਤ ਸਿੰਘ ਬਾਜਵਾ, ਪਰਮਜੀਤ ਸਿੰਘ ਖਨਿਆਣ, ਸੁਖਦੇਵ ਸਿੰਘ ਬੈਣੀ, ਕੁਲਦੀਪ ਸਿੰਘ ਮੁਢੜ੍ਹੀਆਂ, ਯੂਥ ਆਗੂ ਗੁਰਜੀਤ ਸਿੰਘ ਕੋਟਲਾ ਆਦਿ ਮੌਜੂਦ ਸਨ।

Advertisement

Advertisement
Author Image

sukhwinder singh

View all posts

Advertisement
Advertisement
×