ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਵੱਲੋਂ ਚੰਦਰ ਸੇਖਰ ਆਜ਼ਾਦ ਨਾਲ ਮੁਲਾਕਾਤ

08:14 AM Sep 07, 2024 IST
ਭਗਵੰਤ ਸਮਾਓਂ ਦਿੱਲੀ ਵਿੱਚ ਸੰਸਦ ਮੈਂਬਰ ਚੰਦਰ ਸੇਖਰ ਆਜ਼ਾਦ ਨੂੰ ਮਿਲਦੇ ਹੋਏ।

ਪੱਤਰ ਪ੍ਰੇਰਕ
ਮਾਨਸਾ, 6 ਸਤੰਬਰ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਆਜ਼ਾਦ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਵੱਲੋਂ ਦਿੱਲੀ ਵਿਚ ਆਜ਼ਾਦ ਸਮਾਜ ਪਾਰਟੀ ਕਾਂਸ਼ੀਰਾਮ ਦੇ ਕੌਮੀ ਪ੍ਰਧਾਨ ਤੇ ਸੰਸਦ ਮੈਂਬਰ ਚੰਦਰ ਸ਼ੇਖਰ ਆਜ਼ਾਦ ਨਾਲ ਮੁਲਾਕਾਤ ਕਰਕੇ ਦਲਿਤਾਂ, ਗਰੀਬਾਂ ਦੇ ਮੁੱਦਿਆਂ ਨੂੰ ਪਾਰਲੀਮੈਂਟ ਵਿੱਚ ਉਠਾਉਣ ਅਤੇ ਪੰਜਾਬ ਅੰਦਰ ਆਜ਼ਾਦ ਸਮਾਜ ਪਾਰਟੀ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਲਈ ਚਰਚਾ ਕੀਤੀ। ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਦਲਿਤਾਂ ਤੇ ਪਛੜੇ ਵਰਗਾਂ ਨਾਲ ਸਬੰਧਤ ਆਗੂ ਪਹਿਲਾਂ ਵੀ ਸੰਸਦ ਅੰਦਰ ਜਾਂਦੇ ਸਨ ਪਰ ਚੰਦਰ ਸ਼ੇਖਰ ਆਜ਼ਾਦ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਪਹਿਲੀ ਵਾਰ ਪਾਰਲੀਮੈਂਟ ਵਿੱਚ ਸੰਵਿਧਾਨ ਨਿਰਮਾਤਾ ਭਾਰਤ ਰਤਨ ਭਾਰਤੀ ਦਲਿਤਾਂ ਦੀ ਕਿਸਮਤ ਬਦਲਣ ਵਾਲੇ ਡਾ. ਅੰਬੇਡਕਰ ਸਮੇਤ ਗੁਰੂਆਂ ਦੇ ਜੈਕਾਰੇ ਤੇ ਮਜ਼ਦੂਰ ਵਰਗ ਦੇ ਸਵਾਲਾਂ ਦੀ ਝੜੀ ਲਗਾਕੇ ਹਾਕਮ ਤੇ ਵਿਰੋਧੀ ਧਿਰਾਂ ਨੂੰ ਕੰਬਣੀ ਛੇੜ ਦਿੱਤੀ ਹੈ। ਸ੍ਰੀ ਚੰਦਰ ਸ਼ੇਖਰ ਨੇ ਮਸਲੇ ਦੇਸ਼ ਦੀ ਸੰਸਦ ਵਿਚ ਉਠਾਉਣ ਦਾ ਭਰੋਸਾ ਦਿੱਤਾ।

Advertisement

Advertisement