ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਦੇ ਸੂਬਾਈ ਪ੍ਰਧਾਨ ਨੇ ਕੇਂਦਰੀ ਵਿਜੀਲੈਂਸ ਕਮਿਸ਼ਨਰ ਨੂੰ ਪੱਤਰ ਲਿਖਿਆ

08:47 AM Jun 14, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਜੂਨ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਦਿੱਲੀ ਜਲ ਬੋਰਡ ਦੇ ਪਾਣੀ ਲੀਕ ਹੋਣ ਕਾਰਨ ਲਗਪਗ 17575 ਕਰੋੜ ਰੁਪਏ ਦੇ ਨੁਕਸਾਨ ਬਾਰੇ ਕੇਂਦਰੀ ਵਿਜੀਲੈਂਸ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਸੂਬਾ ਪ੍ਰਧਾਨ ਨੇ ਮੰਗ ਕੀਤੀ ਕਿ ਪਾਣੀ ਦੀ ਲੀਕੇਜ ਅਤੇ ਚੋਰੀ ਕਾਰਨ 58.28 ਫ਼ੀਸਦੀ ਪਾਣੀ ਦੀ ਬਰਬਾਦੀ ਕਾਰਨ ਹੋਏ ਮਾਲੀਏ ਦੇ ਨੁਕਸਾਨ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਨੇ ਪਿਛਲੇ 3 ਸਾਲਾਂ ਵਿੱਚ ਪਾਣੀ ਦੀ ਲੀਕੇਜ ਵਿੱਚ 16.28 ਫੀਸਦੀ ਵਾਧੇ ’ਤੇ ਚਿੰਤਾ ਜ਼ਾਹਿਰ ਕੀਤੀ ਜੋ ਕਿ 2019-20 ਵਿੱਚ 42 ਫ਼ੀਸਦੀ ਤੋਂ ਵਧ ਕੇ 2022-23 ਤੱਕ 58.28 ਫ਼ੀਸਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੀਟਰਿੰਗ ਅਤੇ ਲੀਕੇਜ ਪ੍ਰਬੰਧਨ ਲਈ ਸਾਲਾਨਾ 30 ਕਰੋੜ ਰੁਪਏ ਦੀ ਵੰਡ ਤੋਂ ਬਾਅਦ ਪਾਣੀ ਦੀ ਲੀਕੇਜ ਵਿੱਚ ਵਾਧਾ ਦਿੱਲੀ ਜਲ ਬੋਰਡ ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਕਰਦਾ ਹੈ। ਸ੍ਰੀ ਯਾਦਵ ਨੇ ਕਿਹਾ ਕਿ ਰਾਜਧਾਨੀ ਵਿੱਚ 1150 ਐੱਮਜੀਡੀ ਦੀ ਮੰਗ ਕਾਰਨ ਦਿੱਲੀ ਸਰਕਾਰ 995 ਐੱਮਜੀਡੀ ਪਾਣੀ ਪੈਦਾ ਕਰਦੀ ਹੈ ਜਦੋਂਕਿ ਇਸ ਵਿੱਚੋਂ 58 ਫ਼ੀਸਦੀ ਪਾਣੀ ਲੀਕੇਜ ਰਾਹੀਂ ਜਾ ਰਿਹਾ ਹੈ ਜੋ ਕਿ ਟੈਂਕਰ ਮਾਫੀਆ ਦੇ ਹੱਥਾਂ ਵਿੱਚ ਜਾ ਰਿਹਾ ਹੈ। ਤੇਜ਼ ਗਰਮੀ ਵਿੱਚ ਪਾਣੀ ਦੀ ਸਪਲਾਈ ਦੇ ਸੰਕਟ ਨਾਲ ਨਜਿੱਠਣ ਵਿੱਚ ਅਸਫਲ ਦਿੱਲੀ ਸਰਕਾਰ ਨੇ 12 ਮਈ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਹਰਿਆਣਾ ਰਾਜ ਨੂੰ ਪਾਣੀ ਛੱਡਣ ਦੇ ਨਿਰਦੇਸ਼ਾਂ ਦੀ ਮੰਗ ਕੀਤੀ ਸੀ। ਇਸ ਸਬੰਧੀ ਅਦਾਲਤ ਨੇ ਕਿਹਾ ਹੈ ਕਿ ਜੇ ਪਾਣੀ ਹਿਮਾਚਲ ਤੋਂ ਆ ਰਿਹਾ ਹੈ ਤਾਂ ਪਾਣੀ ਕਿੱਥੇ ਜਾ ਰਿਹਾ ਹੈ। ਅਦਾਲਤ ਨੇ ਦਿੱਲੀ ਸਰਕਾਰ ਤੋਂ ਪਾਣੀ ਟੈਂਕਰਾਂ ਖ਼ਿਲਾਫ਼ ਕੀਤੀ ਕਾਰਵਾਈ ਬਾਰੇ ਵੀ ਪੁੱਛਿਆ ਸੀ।

Advertisement

Advertisement
Advertisement