ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜ ਮੈਂਬਰੀ ਕਮੇਟੀ ਵੱਲੋਂ ਦਾਦੂਵਾਲ ਅਤੇ ਧਮੀਜਾ ਦੇ ਬਿਆਨ ਦਰਜ

07:03 AM Sep 08, 2023 IST
ਪੰਜੋਖਰਾ ਸਾਹਿਬ ਵਿਖੇ ਬਿਆਨ ਦਰਜ ਕਰਵਾਉਂਦੇ ਹੋਏ ਬਲਜੀਤ ਸਿੰਘ ਦਾਦੂਵਾਲ। -ਫੋਟੋ: ਢਿੱਲੋਂ

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 7 ਸਤੰਬਰ
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ 14 ਅਗਸਤ ਦੀ ਪੰਜੋਖਰਾ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਗਾਲੀ-ਗਲੋਚ ਮਾਮਲੇ ਦੀ ਜਾਂਚ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਗੁਰਦੁਆਰਾ ਪੰਜੋਖਰਾ ਸਾਹਿਬ ਪਹੁੰਚੀ, ਜਿਸ ਵਿਚ ਅਕਾਲ ਤਖ਼ਤ ਸਾ‌ਹਬਿ ਦੇ ਜਾਥੇਦਾਰ ਦੇ ਪੀਏ ਅਜੀਤ ਸਿੰਘ, ਪ੍ਰਿੰਸੀਪਲ ਇੰਦਰਜੀਤ ਸਿੰਘ ਗੋਗੋਆਣੀ ਅਤੇ ਹੋਰ ਤਿੰਨ ਮੈਂਬਰ ਸ਼ਾਮਲ ਸਨ। ਕਮੇਟੀ ਨੇ ਵਿਵਾਦ ਦੌਰਾਨ ਮੀਟਿੰਗ ਵਿਚ ਸ਼ਾਮਲ ਹੋਣ ਵਾਲੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਦੇ ਬਿਆਨ ਦਰਜ ਕੀਤੇ। ਅੱਜ ਕਮੇਟੀ ਦੇ ਸਾਬਕਾ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਨਵ-ਨਿਯੁਕਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਇੱਥੇ ਨਹੀਂ ਪਹੁੰਚੇ। ਐਚਐਸਜੀਪੀਸੀ ਦੇ ਕਾਰਜਕਾਰਨੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ 14 ਅਗਸਤ ਨੂੰ ਹੋਏ ਵਿਵਾਦ ਨੂੰ ਲੈ ਕੇ ਅੱਜ ਉਸ ਮੀਟਿੰਗ ਵਿਚ ਸ਼ਾਮਲ ਸਾਰੇ 14 ਮੈਂਬਰਾਂ ਨੂੰ ਗੁਰਦੁਆਰਾ ਪੰਜੋਖਰਾ ਸਾਹਿਬ ਬੁਲਾਇਆ ਗਿਆ ਸੀ ਪਰ ਹੈਰਾਨੀ ਦੀ ਗੱਲ ਹੈ ਕਿ ਸ਼ਿਕਾਇਤ ਕਰਨ ਵਾਲੇ ਮੀਟਿੰਗ ਵਿਚ ਹੀ ਨਹੀਂ ਪਹੁੰਚੇ। ਅੱਜ ਜਿੰਨੇ ਮੈਂਬਰ ਪਹੁੰਚੇ ਹਨ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ ਹਨ। ਪ੍ਰਧਾਨ ਵੱਲੋਂ ਉਨ੍ਹਾਂ ਨੂੰ ਇਕ ਪੱਤਰ ਵੀ ਮਿਲਿਆ ਹੈ ਜਿਸ ਵਿਚ ਉਨ੍ਹਾਂ ਨੇ ਨਾ ਆਉਣ ਦੀ ਵਜ੍ਹਾ ਦੱਸੀ ਹੈ।
ਸ੍ਰੀ ਰੰਧਾਵਾ ਨੇ ਦੱਸਿਆ ਕਿ ਸਾਰੇ ਬਿਆਨ ਅਕਾਲ ਤਖ਼ਤ ਵਿਖੇ ਦਰਜ ਕਰਾਏ ਜਾਣਗੇ ਅਤੇ ਉਸ ਤੋਂ ਬਾਅਦ ਅਗਲਾ ਫੈਸਲਾ ਲਿਆ ਜਾਵੇਗਾ। ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਉਨ੍ਹਾਂ ਦੀ ਸਿਰਮੌਰ ਸੰਸਥਾ ਹੈ ਅਤੇ ਉਸ ਤੋਂ ਵੱਧ ਕੇ ਉਨ੍ਹਾਂ ਲਈ ਹੋਰ ਕੁਝ ਨਹੀਂ ਹੈ। ਪਿਛਲੇ ਦਿਨੀਂ ਮੀਟਿੰਗ ਦਾ ਜੋ ਵੀਡੀਓ ਸਾਹਮਣੇ ਆਇਆ ਸੀ, ਉਸ ਲਈ ਉਨ੍ਹਾਂ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਿਆ ਸੀ। ਅੱਜ ਉਨ੍ਹਾਂ ਨੇ ਮੀਟਿੰਗ ਵਿਚ ਪੱਤਰ ਤੇ ਡੀਵੀਡੀ ਵੀ ਦਿੱਤੀ ਹੈ। ਉਨ੍ਹਾਂ ਨੂੰ ਭਰੋਸਾ ਹੈ ਕਿ ਉਨ੍ਹਾਂ ਨਾਲ ਨਿਆਂ ਹੋਵੇਗਾ। ਗੌਰਤਲਬ ਹੈ ਕਿ ਜਥੇਦਾਰ ਦਾਦੂਵਾਲ ਨੇ 98 ਲੱਖ ਦੀ ਗੜਬੜੀ ਦੇ ਦੋਸ਼ਾਂ ਨੂੰ ਲੈ ਕੇ ਮਹੰਤ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਹੈ।
ਦੱਸਣਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਐਡਹਾਕ) ਦੇ ਚੱਲ ਰਹੇ ਵਿਵਾਦ ਦੌਰਾਨ ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਹੈ ਅਤੇ ਕਾਰਜਕਾਰਨੀ ਮੈਂਬਰ ਰਮਣੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦਾ ਜ਼ਿੰਮਾ ਸੌਂਪਿਆ ਹੈ।

Advertisement

Advertisement
Advertisement