ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰਤਾਰਪੁਰ ਸਾਹਿਬ ਵਿੱਚ ਅੱਜ ਸਥਾਪਤ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ

07:14 AM Jun 26, 2024 IST

ਲਾਹੌਰ, 25 ਜੂਨ
ਲਹਿੰਦੇ ਪੰਜਾਬ ਦੀ ਹਕੂਮਤ ਨੇ ਅੱਜ ਕਿਹਾ ਕਿ ਉਹ 26 ਜੂਨ ਨੂੰ ਸਿੱਖ ਸਾਮਰਾਜ ਦੇ ਪਹਿਲੇ ਹਾਕਮ ਮਹਾਰਾਜਾ ਰਣਜੀਤ ਸਿੰਘ ਦਾ ਪੁਰਾਣਾ ਬੁੱਤ ਕਰਤਾਰਪੁਰ ਸਾਹਿਬ ’ਚ ਮੁੜ ਸਥਾਪਤ ਕਰੇਗੀ ਤਾਂ ਜੋ ਭਾਰਤ ਤੋਂ ਆਉਣ ਵਾਲੇ ਸਿੱਖਾਂ ਨੂੰ ਵੀ ਇਸ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਸਕੇ। ਕਰਤਾਰਪੁਰ ਸਾਹਿਬ ਨੂੰ ਗੁਰਦੁਆਰਾ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ ਅਤੇ ਇਹ ਲਾਹੌਰ ਤੋਂ ਤਕਰੀਬਨ 150 ਕਿਲੋਮੀਟਰ ਉੱਤਰ-ਪੂਰਬ ਵੱਲ ਭਾਰਤੀ ਸਰਹੱਦ ਨੇੜੇ ਸਥਿਤ ਹੈ। ਮਹਾਰਾਜਾ ਰਣਜੀਤ ਸਿੰਘ ਦਾ ਨੌਂ ਫੁੱਟ ਉੱਚਾ ਕਾਂਸੀ ਦਾ ਬੁੱਤ ਇਸ ਤੋਂ ਪਹਿਲਾਂ ਲਾਹੌਰ ਕਿਲੇ ਨੇੜੇ ਉਨ੍ਹਾਂ ਦੀ ਸਮਾਧ ’ਤੇ 2019 ’ਚ ਸਥਾਪਤ ਕੀਤਾ ਗਿਆ ਸੀ। ਪਾਕਿਸਤਾਨ ਦੀ ਕੱਟੜ ਇਸਲਾਮੀ ਪਾਰਟੀ ਤਹਿਰੀਕ-ਏ-ਲੱਬਾਇਕ ਪਾਕਿਸਤਾਨ (ਟੀਐੱਲਪੀ) ਦੇ ਕਾਰਕੁਨਾਂ ਨੇ ਦੋ ਵਾਰ ਇਸ ਬੁੱਤ ਨੂੰ ਨੁਕਸਾਨ ਪਹੁੰਚਾਇਆ ਸੀ। ਪਾਕਿਸਤਾਨ ਦੇ ਪਹਿਲੇ ਸਿੱਖ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐੱਸਜੀਪੀਸੀ) ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਦੱਸਿਆ, ‘ਅਸੀਂ ਸਥਾਨਕ ਲੋਕਾਂ ਤੇ ਭਾਰਤੀ ਸਿੱਖਾਂ ਦੀ ਹਾਜ਼ਰੀ ਵਿੱਚ 26 ਜੂਨ ਨੂੰ ਕਰਤਾਰਪੁਰ ’ਚ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਤ ਕਰ ਰਹੇ ਹਾਂ।’ ਉਨ੍ਹਾਂ ਕਿਹਾ ਕਿ ਇਹ ਬੁੱਤ ਇਸ ਲਈ ਕਰਤਾਰਪੁਰ ਸਾਹਿਬ ਵਿਖੇ ਸਥਾਪਤ ਕੀਤਾ ਜਾ ਰਿਹਾ ਹੈ ਤਾਂ ਜੋ ਭਾਰਤੀ ਸਿੱਖ ਵੀ ਇਸ ਦੇ ਦਰਸ਼ਨ ਕਰ ਸਕਣ। ਉਨ੍ਹਾਂ ਇਸ ਬੁੱਤ ਲਈ ਬਿਹਤਰ ਸੁਰੱਖਿਆ ਮੁਹੱਈਆ ਕਰਨ ਦਾ ਵੀ ਭਰੋਸਾ ਦਿੱਤਾ। -ਪੀਟੀਆਈ

Advertisement

Advertisement