ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਬਾਲਗ ਧੀਆਂ ਦਾ ਸ਼ੋਸ਼ਣ ਕਰਨ ਵਾਲੇੇ ਮਤਰੇਏ ਪਿਓ ਨੂੰ 43 ਸਾਲ ਕੈਦ ਤੇ ਲੱਖ ਤੋਂ ਵੱਧ ਜੁਰਮਾਨਾ

07:40 AM Jul 19, 2024 IST

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ
ਇੱਥੋਂ ਦੇ ਵਧੀਕ ਸੈਸ਼ਨ ਜੱਜ ਅਮਿਤਾ ਸਿੰਘ ਦੀ ਅਦਾਲਤ ਨੇ ਤਿੰਨ ਨਾਬਾਲਗ ਧੀਆਂ ਦਾ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਹੇਠ ਮਤਰੇਏ ਪਿਤਾ ਨੂੰ 43 ਸਾਲ ਦੀ ਕੈਦ ਅਤੇ 1 ਲੱਖ 20 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਲਾਗਲੇ ਪਿੰਡ ਦੀ ਰਹਿਣ ਵਾਲੀ ਇਕ ਔਰਤ ਮਾਨਸਿਕ ਤੌਰ ’ਤੇ ਠੀਕ ਨਹੀਂ ਸੀ। ਉਸ ਦਾ ਦੂਜੀ ਵਾਰ ਵਿਆਹ ਹੋਇਆ ਸੀ। ਪਹਿਲੇ ਵਿਆਹ ਤੋਂ ਉਸ ਦੀਆਂ ਤਿੰਨ ਧੀਆਂ ਸਨ। 2021 ਵਿੱਚ ਬਾਲ ਸੁਰੱਖਿਆ ਯੂਨਿਟ ਦੀ ਇਕ ਵਰਕਰ ਨੂੰ ਪਤਾ ਲੱਗਿਆ ਕਿ ਨਾਬਾਲਗ ਤਿੰਨਾਂ ਲੜਕੀਆਂ ਨਾਲ ਕੋਈ ਧੱਕੇਸ਼ਾਹੀ ਹੋ ਰਹੀ ਹੈ। ਪੜਤਾਲ ਦੌਰਾਨ ਪਾਇਆ ਗਿਆ ਕਿ ਨਾਬਾਲਗ ਲੜਕੀਆਂ ਦਾ ਬਾਪ ਹੀ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਕਰਦਾ ਹੈ।
ਸਰਕਾਰੀ ਵਕੀਲ ਸ਼ਿਵਦੇਵ ਸਿੰਘ ਗਿੱਲ ਦੀਆਂ ਦਲੀਲਾਂ ਅਤੇ ਪੇਸ਼ ਸਬੂਤਾਂ ਨਾਲ ਸਹਿਮਤ ਹੁੰਦਿਆਂ ਅਦਾਲਤ ਨੇ ਪਿਤਾ ਨੂੰ ਦੋਸ਼ੀ ਕਰਾਰ ਦਿੰਦਿਆਂ ਆਈਪੀਸੀ ਦੀ ਧਾਰਾ 354ਏ ਤਹਿਤ 3 ਸਾਲ ਦੀ ਕੈਦ ਤੇ 20 ਹਜ਼ਾਰ ਰੁਪਏ ਜੁਰਮਾਨਾ, ਪੋਸਕੋ ਐਕਟ ਦੀ ਧਾਰਾ 4 ਤਹਿਤ 20 ਸਾਲ ਦੀ ਕੈਦ ਤੇ 50 ਹਜ਼ਾਰ ਰੁਪਏ ਜੁਰਮਾਨਾ ਅਤੇ ਪੋਸਕੋ ਐਕਟ ਦੀ ਧਾਰਾ 6 ਤਹਿਤ 20 ਸਾਲ ਦੀ ਕੈਦ ਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ। ਸ੍ਰੀ ਗਿੱਲ ਨੇ ਦੱਸਿਆ ਕਿ ਇਹ ਸਾਰੀਆਂ ਸਜ਼ਾਵਾਂ ਇਕੱਠੀਆਂ ਹੀ ਚੱਲਣਗੀਆਂ ਜਿਸ ਕਰਕੇ ਦੋਸ਼ੀ ਨੂੰ ਜੇਲ੍ਹ ਵਿੱਚ 20 ਸਾਲ ਕੱਟਣੇ ਪੈਣਗੇ।

Advertisement

Advertisement
Advertisement