ਢੱਠੇ ਨੇ ਮਹਿਲਾ ਨੂੰ ਜ਼ਖਮੀ ਕੀਤਾ
06:35 AM Nov 03, 2024 IST
ਪੱਤਰ ਪ੍ਰੇਰਕ
ਪੰਚਕੂਲਾ, 2 ਨਵੰਬਰ
ਪਿੰਜੌਰ ਦੀ ਵਿਸ਼ਵਕਰਮਾ ਕਲੋਨੀ ਵਿੱਚ ਇੱਕ ਢੱਠੇ ਨੇ ਹਮਲਾ ਕਰਕੇ ਇੱਕ ਔਰਤ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖਮੀ ਹਾਲਤ ’ਚ ਔਰਤ ਨੂੰ ਪਿੰਜੌਰ ਦੇ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਸੈਕਟਰ-6 ਪੰਚਕੂਲਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਸਥਾਨਕ ਵਾਸੀ ਕਰਨ ਨੇ ਦੱਸਿਆ ਕਿ ਵਿਸ਼ਵਕਰਮਾ ਕਲੋਨੀ ਦੀ 40 ਸਾਲਾ ਮਹਾਸ਼ਰੀ ਆਪਣੇ ਘਰ ਆ ਰਹੀ ਸੀ ਤਾਂ ਰਸਤੇ ਵਿੱਚ ਇੱਕ ਢੱਠੇ ਨੇ ਉਸ ’ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ, ਜਿਸ ਕਾਰਨ ਉਸ ਦੇ ਸਿਰ ’ਤੇ ਸੱਟ ਲੱਗੀ। ਉਸ ਨੇ ਦੱਸਿਆ ਕਿ ਉਹ ਤੁਰੰਤ ਔਰਤ ਨੂੰ ਪਿੰਜੌਰ ਦੇ ਸਰਕਾਰੀ ਹਸਪਤਾਲ ਲੈ ਗਏ। ਮੁੱਢਲੀ ਸਹਾਇਤਾ ਦੌਰਾਨ ਔਰਤ ਦੇ ਸਿਰ ’ਤੇ ਪੰਜ ਟਾਂਕੇ ਲੱਗੇ ਅਤੇ ਔਰਤ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸੈਕਟਰ-6 ਪੰਚਕੂਲਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ।
Advertisement
Advertisement