For the best experience, open
https://m.punjabitribuneonline.com
on your mobile browser.
Advertisement

ਲੋਕ ਭਲਾਈ ਪਾਰਟੀ ਵੱਲੋਂ ਚੋਣਾਂ ਲਈ 15 ਅਪਰੈਲ ਤੋਂ ਉਲੀਕੀ ਜਾਵੇਗੀ ਰਣਨੀਤੀ

07:46 AM Mar 24, 2024 IST
ਲੋਕ ਭਲਾਈ ਪਾਰਟੀ ਵੱਲੋਂ ਚੋਣਾਂ ਲਈ 15 ਅਪਰੈਲ ਤੋਂ ਉਲੀਕੀ ਜਾਵੇਗੀ ਰਣਨੀਤੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਮਾਰਚ
ਲੋਕ ਸਭਾ ਚੋਣਾਂ ਦੇ ਨਜ਼ਦੀਕ ਆਉਣ ਨਾਲ ਹੀ ਲੋਕ ਭਲਾਈ ਪਾਰਟੀ ਨੇ ਵੀ ਤਿਆਰੀਆਂ ਵਿੱਢ ਲਈਆਂ ਹਨ। ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ 15 ਅਪਰੈਲ ਤੋਂ ਜ਼ਿਲ੍ਹਾ ਵਾਰ ਮੀਟਿੰਗਾਂ ਸ਼ੁਰੂ ਕੀਤੀਆਂ ਜਾਣਗੀਆਂ ਤੇ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਝਾ, ਮਾਲਵਾ ਤੇ ਦੋਆਬਾ ’ਚ 21-21 ਮੈਂਬਰੀ ਕਮੇਟੀ ਬਣਾਈ ਜਾਵੇਗੀ। ਸ੍ਰੀ ਰਾਮੂਵਾਲੀਆ ਨੇ ਕਿਹਾ ਕਿ ਪੰਜਾਬੀਆਂ ਦੀ ਆਰਥਿਕਤਾ ਤੇ ਜਵਾਨੀ ਨੂੰ ਤਬਾਹ ਕਰਨ ਵਾਲਿਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਰੁਜ਼ਗਾਰ ਅਤੇ ਨੌਜਵਾਨਾਂ ਦੇ ਪਰਵਾਸ ਸਮੇਤ ਹੋਰ ਮੁੱਦਿਆਂ ਨੂੰ ਮੁੱਖ ਰੱਖ ਕੇ ਚੋਣਾਂ ਬਾਰੇ ਫੈਸਲਾ ਕਰੇਗੀ।

Advertisement

Advertisement
Author Image

sukhwinder singh

View all posts

Advertisement
Advertisement
×