For the best experience, open
https://m.punjabitribuneonline.com
on your mobile browser.
Advertisement

ਅਵਾਰਾ ਕੁੱਤਿਆਂ ਨੇ ਮਹਿਲਾ ਨੂੰ ਨੋਚ-ਨੋਚ ਕੇ ਮਾਰ ਮੁਕਾਇਆ

08:00 AM May 03, 2024 IST
ਅਵਾਰਾ ਕੁੱਤਿਆਂ ਨੇ ਮਹਿਲਾ ਨੂੰ ਨੋਚ ਨੋਚ ਕੇ ਮਾਰ ਮੁਕਾਇਆ
Advertisement

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 2 ਮਈ
ਬੇਟ ਖੇਤਰ ਦੇ ਪਿੰਡ ਕਿਸ਼ਨਪੁਰ ਵਿੱਚ ਅੱਜ ਸਵੇਰ ਸਮੇਂ ਇੱਕ ਵਿਆਹੁਤਾ ਔਰਤ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਮੁਕਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਖਸਿੰਦਰ ਸਿੰਘ ਪਿੰਡ ਖੋਜਕੀਪੁਰ ਨੇ ਦੱਸਿਆ ਕਿ ਉਸ ਦੀ ਨੂੰਹ ਹਰਜੀਤ ਕੌਰ ਕੁੱਝ ਦਿਨ ਲਈ ਪੇਕੇ ਪਿੰਡ ਕਿਸ਼ਨਪੁਰ ਗਈ ਹੋਈ ਸੀ, ਅੱਜ ਉਸ ਦੇ ਪਿਤਾ ਸੰਤੋਖ ਸਿੰਘ ਨੇ ਦੱਸਿਆ ਕਿ ਸਵੇਰ ਸਮੇਂ ਉਨ੍ਹਾਂ ਦੀ ਪੁੱਤਰੀ ਹਰਜੀਤ ਕੌਰ ਸੈਰ ਕਰਨ ਲਈ ਗਈ ਤਾਂ ਕਾਫ਼ੀ ਦੇਰ ਤੱਕ ਵਾਪਸ ਨਹੀਂ ਪਰਤੀ ਤਾਂ ਉਸ ਦੀ ਭਾਲ ਕਰਨ ’ਤੇ ਪਤਾ ਲੱਗਿਆ ਕਿ ਰਸਤੇ ਵਿੱਚ ਕੁੱਤਿਆਂ ਵੱਲੋਂ ਨੋਚੀ ਹੋਈ ਉਸ ਦੀ ਲਾਸ਼ ਪਈ ਹੋਈ ਹੈ। ਕੁੱਤਿਆਂ ਨੇ ਹਮਲਾ ਕਰ ਕੇ ਉਸ ਨੂੰ ਪੇਟ ਤੋਂ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਸ ਕਾਰਨ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਪੁਲੀਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਭੇਜ ਦਿੱਤੀ ਗਈ ਹੈ। ਇਸ ਸਬੰਧੀ ਜਦੋਂ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਕੁੱਤਿਆਂ ਦੀ ਨਸਬੰਦੀ ਲਈ ਪਿੰਡ ਦੀਆਂ ਪੰਚਾਇਤਾਂ ਅਤੇ ਸ਼ਹਿਰਾਂ ਦੀਆਂ ਨਗਰ ਪਾਲਿਕਾਵਾਂ ਦੀ ਜ਼ਿੰਮੇਵਾਰੀ ਲਗਾਈ ਹੋਈ ਹੈ। ਇਸ ਸਬੰਧੀ ਕੁੱਝ ਸੰਸਥਾਵਾਂ ਵੱਲੋਂ ਨਸਬੰਦੀ ਲਈ ਟੈਂਡਰ ਭਰੇ ਹੋਏ ਹਨ ਪਰ ਅਜੇ ਤੱਕ ਕੋਈ ਵੀ ਸੰਸਥਾ ਇਸ ਉੱਤੇ ਵਿਵਹਾਰਿਕ ਰੂਪ ਵਿੱਚ ਕੰਮ ਸ਼ੁਰੂ ਨਹੀਂ ਕਰ ਸਕੀ।

Advertisement

Advertisement
Author Image

joginder kumar

View all posts

Advertisement
Advertisement
×