ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਕਾਸ ਨਗਰ ਦੀਆਂ ਗਲੀਆਂ ਪਾਣੀ ਨਾਲ ਭਰੀਆਂ

11:27 AM Jun 26, 2024 IST
ਵਿਕਾਸ ਨਗਰ ਵਿੱਚ ਗਲੀ ਵਿੱਚ ਭਰਿਆ ਹੋਇਆ ਪਾਣੀ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 25 ਜੂਨ
ਪੰਜਾਬ ਦੀ ਸਭ ਤੋਂ ਅਮੀਰ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਵਿਕਾਸ ਨਗਰ ਵਿੱਚ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਮੁਹੱਲਾ ਵਾਸੀ ਤੇ ਰਾਹਗੀਰ ਪ੍ਰੇਸ਼ਾਨ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਕੌਂਸਲ ਨੂੰ ਸਵੱਛ ਭਾਰਤ ਮੁਹਿੰਮ ਤਹਿਤ ਵਧੀਆ ਸਫ਼ਾਈ ਪੱਖੋਂ ਪੁਰਸਕਾਰ ਵੀ ਮਿਲ ਚੁੱਕਿਆ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਹ ਇਸ ਸਮੱਸਿਆ ਨੂੰ ਲੈ ਕੇ ਕਈ ਵਾਰ ਕੌਂਸਲ ਦੇ ਅਧਿਕਾਰੀਆਂ ਦੇ ਮਾਮਲਾ ਧਿਆਨ ਵਿਚ ਲਿਆ ਚੁੱਕੇ ਹਨ। ਇੱਥੇ ਕੌਂਸਲ ਚੋਣਾਂ ਵਿੱਚ ‘ਆਪ’ ਦੀ ਇਸ ਵਾਰਡ ਦੀ ਹੀ ਇੱਕੋ-ਇੱਕ ਕੌਂਸਲਰ ਜਿੱਤੀ ਸੀ। ਇਸ ਸਬੰਧੀ ਕੌਂਸਲਰ ਦਿਲਰਾਜ ਸੋਫ਼ਤ ਨੇ ਦੱਸਿਆ ਕਿ ਉਨ੍ਹਾਂ ਇਹ ਮਾਮਲਾ ਕੌਂਸਲ ਐਮਈ ਗੁਰਪ੍ਰੀਤ ਸਿੰਘ, ਜੇਈ ਗੁਰਿੰਦਰ ਸਿੰਘ ਬਾਬਾ ਤੇ ਕੌਂਸਲ ਪ੍ਰਧਾਨ ਦੇ ਧਿਆਨ ਵਿਚ ਲਿਆਂਦਾ ਪਰ ਕੋਈ ਸੁਧਾਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਲੋਕਤੰਤਰ ’ਤੇ ਭਾਰੂ ਹੈ ਅਤੇ ਆਮ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਅੱਗੇ ਮੀਂਹ ਸ਼ੁਰੂ ਹੋਣ ਵਾਲੇ ਹਨ ਇਸ ਲਈ ਸਫ਼ਾਈ ਪ੍ਰਬੰਧਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਪਾਸੇ ਧਿਆਨ ਦੇਣ ਦੀ ਮੰਗ ਕੀਤੀ।
ਇਸ ਸਬੰਧੀ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਵਿਕਾਸ ਨਗਰ ਵਿਚ ਗਊਸ਼ਾਲਾ ਦਾ ਗੋਹਾ ਪਾਣੀ ਵਿਚ ਆ ਜਾਂਦਾ ਹੈ ਜਿਸ ਕਾਰਨ ਪਾਣੀ ਦੇ ਨਿਕਾਸ ਵਿੱਚ ਸਮੱਸਿਆ ਆਉਂਦੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਭੇਜ ਕੇ ਪਾਣੀ ਕਢਵਾਇਆ ਜਾ ਰਿਹਾ ਹੈ।

Advertisement

Advertisement