ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਸਮਾਪਤ

10:58 AM Oct 10, 2024 IST

ਪੱਤਰ ਪ੍ਰੇਰਕ
ਫਗਵਾੜਾ, 9 ਅਕਤੂਬਰ
ਨਗਰ ਨਿਗਮ ਫਗਵਾੜਾ ’ਚ ਠੇਕੇ ’ਤੇ ਕੰਮ ਕਰਦੇ ਕਰੀਬ 100 ਕਰਮਚਾਰੀਆਂ ਵੱਲੋਂ ਆਪਣੀ ਤਨਖ਼ਾਹ ਡੀਸੀ ਰੇਟ ’ਤੇ ਕਰਨ ਲਈ ਦਿੱਤੇ ਜਾ ਰਹੇ ਧਰਨੇ ਨੂੰ ਅੱਜ ‘ਆਪ’ ਆਗੂ ਜੋਗਿੰਦਰ ਸਿੰਘ ਮਾਨ, ਨਿਗਮ ਕਮਿਸ਼ਨਰ ਨਵਨੀਤ ਕੌਰ ਬੱਲ ਤੇ ਹੋਰ ਅਧਿਕਾਰੀਆਂ ਦੀ ਹੋਈ ਮੀਟਿੰਗ ’ਚ ਜਲਦੀ ਇਸ ਦਾ ਹੱਲ ਕਰਨ ਦੇ ਭਰੋਸੇ ਮਗਰੋਂ ਸਮਾਪਤ ਕਰਵਾ ਦਿੱਤੀ ਹੈ। ਇਨ੍ਹਾਂ ਦੀ ਹੜਤਾਲ ਨਾਲ ਸ਼ਹਿਰ ਦੀ ਸਫ਼ਾਈ ਤੇ ਸੀਵਰੇਜ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਸੀ ਤੇ ਗੰਦਗੀ ਫ਼ੈਲਣ ਦਾ ਖ਼ਤਰਾ ਬਣਿਆ ਹੋਇਆ ਸੀ। ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ 25 ਦਿਨਾਂ ’ਚ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। ਵਰਨਣਯੋਗ ਹੈ ਕਿ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵਲੋਂ ਪ੍ਰਧਾਨ ਧਰਮਵੀਰ ਸੇਠੀ ਦੀ ਅਗਵਾਈ ’ਚ ਪਿਛਲੇ 23 ਦਿਨਾਂ ਤੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਸੀ।

Advertisement

Advertisement