ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੀਟੀਬੀ ਹਸਪਤਾਲ ਦੇ ਡਾਕਟਰਾਂ ਦੀ ਹੜਤਾਲ ਜਾਰੀ

08:10 AM Jul 17, 2024 IST
ਹੜਤਾਲ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਡਾਕਟਰ ਅਤੇ ਨਰਸਾਂ। -ਫੋਟੋ: ਮਾਨਸ ਰੰਜਨ ਭੂਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 16 ਜੁਲਾਈ
ਰਾਜਧਾਨੀ ਦਿੱਲੀ ਦੇ ਮਸ਼ਹੂਰ ਗੁਰੂ ਤੇਗ ਬਹਾਦਰ ਹਸਪਤਾਲ ਵਿੱਚ ਹੋਏ ਕਤਲੇਆਮ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮੰਗਲਵਾਰ ਨੂੰ ਵੀ ਡਾਕਟਰਾਂ ਦੀ ਹੜਤਾਲ ਜਾਰੀ ਰਹੀ। ਉਨ੍ਹਾਂ ਵੱਲੋਂ ਪ੍ਰਦਰਸ਼ਨ ਕਰਕੇ ਆਪਣੀ ਜਾਨ ਦੀ ਸੁਰੱਖਿਆ ਦੀ ਅਪੀਲ ਕੀਤੀ ਗਈ। ਸੁਰੱਖਿਆ ਦੇ ਮੁੱਦੇ ਨੂੰ ਲੈ ਕੇ 500 ਤੋਂ ਵੱਧ ਰੈਜ਼ੀਡੈਂਟ ਡਾਕਟਰ ਹੜਤਾਲ ’ਤੇ ਹਨ। ਜ਼ਿਕਰਯੋਗ ਹੈ ਕਿ ਜੀਟੀਬੀ ਹਸਪਤਾਲ ਵਿੱਚ ਗੋਲੀਬਾਰੀ ਦੇ ਵਿਰੋਧ ਵਿੱਚ 1100 ਨਰਸਿੰਗ ਕਰਮਚਾਰੀ ਅਤੇ 500 ਤੋਂ ਜ਼ਿਆਦਾ ਰੈਜ਼ੀਡੈਂਟ ਡਾਕਟਰ ਹੜਤਾਲ ’ਤੇ ਹਨ। ਇਸ ਦੇ ਨਾਲ ਹੀ ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੀਟੀਬੀ ਹਸਪਤਾਲ ਵਿੱਚ ਅੱਜ ਵੀ ਹੜਤਾਲ ਜਾਰੀ ਸੀ। ਆਰਡੀਏ ਤੇ ਨਰਸਿੰਗ ਐਸੋਸੀਏਸ਼ਨ ਦੀਆਂ ਮੰਗਾਂ ਦੇ ਆਧਾਰ ’ਤੇ ਮੈਡੀਕਲ ਡਾਇਰੈਕਟਰ ਡਾ. ਅਸਮਿਤਾ ਐਮ. ਰਾਠੌਰ ਅਤੇ ਯੂਸੀਐੱਮਐੱਸ ਨੇ ਹੇਠਾਂ ਆ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਦੋਵਾਂ ਐਸੋਸੀਏਸ਼ਨਾਂ ਦੇ ਪੰਜ-ਪੰਜ ਨੁਮਾਇੰਦਿਆਂ ਨੂੰ ਮੰਗਾਂ ’ਤੇ ਵਿਚਾਰ ਕਰਨ ਲਈ ਕਿਹਾ। ਇਸ ਦੇ ਨਾਲ ਹੀ ਹੜਤਾਲ ਅੱਗੇ ਝੁਕਦੇ ਹੋਏ ਵਿਸ਼ੇਸ਼ ਸਿਹਤ ਸਕੱਤਰ ਦਾਨਿਸ਼ ਅਸ਼ਰਫ ਜੀਟੀਬੀ ਹਸਪਤਾਲ ਪਹੁੰਚੇ। ਇਸ ਦੌਰਾਨ ਜ਼ਿਲ੍ਹੇ ਦੇ ਡੀਐੱਮ, ਐੱਸਡੀਐੱਮ ਅਤੇ ਏਸੀਪੀ ਵੀ ਹਾਜ਼ਰ ਸਨ। ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਸਿਹਤ ਮੰਤਰੀ ਜਾਂ ਸਿਹਤ ਸਕੱਤਰ ਮੀਟਿੰਗ ਵਿੱਚ ਨਹੀਂ ਆਉਂਦੇ, ਉਦੋਂ ਤੱਕ ਨਾ ਤਾਂ ਮੀਟਿੰਗ ਕੀਤੀ ਜਾਵੇਗੀ ਅਤੇ ਨਾ ਹੀ ਹੜਤਾਲ ਖਤਮ ਕੀਤੀ ਜਾਵੇਗੀ, ਕਿਉਂਕਿ ਹਸਪਤਾਲ ਪ੍ਰਸ਼ਾਸਨ ਵੱਲੋਂ ਸੁਰੱਖਿਆ ਸਬੰਧੀ ਕੁਝ ਵੀ ਨਹੀਂ ਕੀਤਾ ਜਾ ਰਿਹਾ। ਦੋਨਾਂ ਧਿਰਾਂ ਵੱਲੋਂ ਗੱਲਬਾਤ ਰਾਹੀਂ ਸਮੱਸਿਆ ਦੇ ਹੱਲ ਦੀਆਂ ਕੋਸ਼ਿਸ਼ਾਂ ਜਾਰੀ ਸਨ।
ਬੀਤੀ ਸ਼ਾਮ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਹਸਪਤਾਲਾਂ ਵਿੱਚ ਹਿੰਸਾ ਦੀਆਂ ਘਟਨਾਵਾਂ ਨੂੰ ਲੈ ਕੇ ਡਾਕਟਰਾਂ ਦੀ ਇਕ ਸੰਸਥਾ ਦੇ ਮੈਂਬਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਦਿੱਲੀ ਸਰਕਾਰ ਨੇ ਹਸਪਤਾਲਾਂ ਦੀਆਂ ਐਮਰਜੈਂਸੀ ਐਂਟਰੀਆਂ ’ਤੇ ਦੋ ਹਥਿਆਰਬੰਦ ਗਾਰਡ ਅਤੇ ਮੈਟਲ ਡਿਟੈਕਟਰ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੰਤਰੀ ਅਤੇ ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ (ਫੈਮਾ) ਦੇ ਨੁਮਾਇੰਦਿਆਂ ਵਿਚਕਾਰ ਇਹ ਮੀਟਿੰਗ ਗਲਤ ਪਛਾਣ ਦੇ ਮਾਮਲੇ ਵਿੱਚ ਜੀਟੀਬੀ ਹਸਪਤਾਲ ਦੇ ਇੱਕ ਵਾਰਡ ਵਿੱਚ ਇੱਕ 32 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਇੱਕ ਦਿਨ ਬਾਅਦ ਹੋਈ। ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

Advertisement

ਸਿਹਤ ਸਹੂਲਤਾਂ ਨਾ ਮਿਲਣ ਕਾਰਨ ਮਰੀਜ਼ਾਂ ਦਾ ਬੁਰਾ ਹਾਲ

ਜੀਟੀਬੀ ਹਸਪਤਾਲ ਵਿੱਚ ਕਤਲ ਮਗਰੋਂ ਬਣੇ ਹਾਲਤਾਂ ਦੇ ਮੱਦੇਨਜ਼ਰ ਮਰੀਜ਼ਾਂ ਦਾ ਬੁਰਾ ਹਾਲ ਹੈ। ਉਨ੍ਹਾਂ ਨੂੰ ਡਾਕਟਰ ਨਹੀਂ ਦੇਖ ਰਹੇ ਤੇ ਇਲਾਜ ਵਿੱਚ ਦਿੱਕਤਾਂ ਆ ਰਹੀਆਂ ਹਨ। ਜੀਟੀਬੀ ਦਿੱਲੀ ਦੇ ਵੱਡੇ ਸਰਕਾਰੀ ਹਸਪਤਾਲਾਂ ਵਿੱਚੋਂ ਇੱਕ ਹੈ ਜਿੱਥੇ ਗੰਭੀਰ ਬਿਮਾਰੀਆਂ ਦਾ ਇਲਾਜ ਹੁੰਦਾ ਹੈ। ਓਪੀਡੀ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ, ਖ਼ਾਸ ਕਰਕੇ ਦੂਰ ਦੁਰਾਡੇ ਤੋਂ ਆਉਂਦੇ ਬਜ਼ੁਰਗ ਮਰੀਜ਼ਾਂ ਨੂੰ ਸਫ਼ਰ ਵਿੱਚ ਧੱਕੇ ਖਾਣੇ ਪਏ। ਕਈ ਮਰੀਜ਼ਾਂ ਦੇ ਵਾਰਸਾਂ ਨੇ ਹੋਰ ਹਸਪਤਾਲਾਂ ਦਾ ਰੁਖ਼ ਕੀਤਾ ਹੈ। ਮਰੀਜ਼ਾਂ ਅਤੇ ਉਨ੍ਹਾਂ ਦੇ ਸਕੇ ਸਬੰਧੀਆਂ ਨੂੰ ਇਲਾਜ ਨਾ ਹੋਣ ਕਾਰਨ ਹਸਪਤਾਲ ਦੇ ਬਾਹਰ ਬੈਠਣਾ ਪਿਆ। ਉਨ੍ਹਾਂ ਨੂੰ ਆਸ ਸੀ ਕਿ ਜਲਦੀ ਹੜਤਾਲ ਖ਼ਤਮ ਹੋ ਜਾਵੇਗੀ ਤੇ ਉਹ ਇਲਾਜ ਕਰਵਾ ਕੇ ਆਪਣੇ ਘਰਾਂ ਨੂੰ ਵਾਪਸ ਮੁੜ ਜਾਣਗੇ ਪਰ ਅਜਿਹਾ ਨਾਂ ਹੋਇਆ। ਅੱਜ ਸਾਰਾ ਦਿਨ ਡਾਕਟਰ ਹੜਤਾਲ ’ਤੇ ਰਹੇ।

Advertisement
Advertisement
Advertisement