ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੱਲੇਦਾਰ ਮਜ਼ਦੂਰਾਂ ਦੀ ਹੜਤਾਲ ਮੁਲਤਵੀ

08:08 AM Apr 23, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਅਪਰੈਲ
ਪੰਜਾਬ ਦੀਆਂ ਸੱਤ ਪੱਲੇਦਾਰ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਠੇਕੇਦਾਰੀ ਸਿਸਟਮ ਖਤਮ ਕਰਾਉਣ ਲਈ ਪੱਲੇਦਾਰ ਮਜ਼ਦੂਰਾਂ ਵੱਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਬੇਮਿਆਦੀ ਹੜਤਾਲ ਦੂਜੇ ਦਿਨ ਹੀ 29 ਅਪਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸਾਂਝੀ ਸੰਘਰਸ਼ ਕਮੇਟੀ ਵੱਲੋਂ ਇਹ ਫੈਸਲਾ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਵੱਲੋਂ ਮੰਗਾਂ ਸਬੰਧੀ 29 ਅਪਰੈਲ ਦੀ ਮੀਟਿੰਗ ਤੈਅ ਕੀਤੀ ਗਈ ਹੈ ਜਿਸ ਤੋਂ ਬਾਅਦ ਹੜਤਾਲ 29 ਅਪਰੈਲ ਤੱਕ ਮੁਲਤਵੀ ਕਰਕੇ ਅੱਜ ਪੱਲੇਦਾਰ ਮਜ਼ਦੂਰ ਆਪਣੇ ਕੰਮ ’ਤੇ ਪਰਤ ਆਏ ਹਨ। ਸਾਂਝੀ ਸੰਘਰਸ਼ ਕਮੇਟੀ ’ਚ ਸ਼ਾਮਲ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਅਤੇ ਲੇਬਰ ਸੈੱਲ ਦੇ ਚੇਅਰਮੈਨ ਮੋਹਨ ਸਿੰਘ ਮੰਜੌਲੀ ਅਤੇ ਸੂਬਾਈ ਆਗੂਆਂ ਨੇ ਕਿਹਾ ਕਿ ਜੇਕਰ 29 ਅਪਰੈਲ ਨੂੰ ਮੀਟਿੰਗ ਦੌਰਾਨ ਠੇਕੇਦਾਰੀ ਸਿਸਟਮ ਖਤਮ ਕਰਨ ਦੀ ਮੰਗ ਦਾ ਨਿਪਟਾਰਾ ਨਾ ਹੋਇਆ ਤਾਂ ਸਾਂਝੀ ਸੰਘਰਸ਼ ਕਮੇਟੀ ਵੱਲੋਂ ਸੰਘਰਸ਼ ਲਗਾਤਾਰ ਜਾਰੀ ਰਹੇਗਾ।

Advertisement

Advertisement
Advertisement