ਫੈਕਟਰੀ ਬੰਦ ਕਰਵਾਉਣ ਲਈ ਲੱਗਾ ਧਰਨਾ ਜਾਰੀ
ਪੱਤਰ ਪ੍ਰੇਰਕ
ਸ਼ਾਹਕੋਟ, 2 ਨਵੰਬਰ
ਪਿੰਡ ਕੰਨੀਆਂ ਕਲਾਂ ਵਿੱਚ ਪਲਾਸਟਿਕ ਦੀਆਂ ਰੱਸੀਆਂ ਬਣਾਉਣ ਲਈ ਉਸਾਰੀ ਫੈਕਟਰੀ ਬੰਦ ਕਰਵਾਉਣ ਲਈ ਇਲਾਕਾ ਵਾਸੀਆਂ ਵੱਲੋਂ ਫੈਕਟਰੀ ਅੱਗੇ ਲਾਇਆ ਦਿਨ-ਰਾਤ ਦਾ ਧਰਨਾ 11ਵੇਂ ਦਿਨ ਵਿੱਚ ਦਾਖਲ ਹੋ ਗਿਆ। ਦੱਸਣਯੋਗ ਹੈ ਕਿ ਇਲਾਕੇ ਦੇ ਪੌਣੀ ਦਰਜਨ ਪਿੰਡਾਂ ਦੇ ਲੋਕ ਸਵੇਰ, ਦੁਪਹਿਰ ਅਤੇ ਰਾਤ ਦੀਆਂ ਸ਼ਿਫਟਾਂ ਵਿੱਚ ਧਰਨੇ ’ਚ ਸ਼ਮੂਲੀਅਤ ਕਰ ਰਹੇ ਹਨ। ਧਰਨਾਕਾਰੀ ਖਦਸ਼ਾ ਪ੍ਰਗਟ ਕਰ ਰਹੇ ਹਨ ਕਿ ਫੈਕਟਰੀ ਦਾ ਗੰਦਾ ਕੈਮੀਕਲ ਸੁੱਟਣ ਨਾਲ ਗੰਦਾ ਪਾਣੀ ਕਥਿਤ ਤੌਰ ’ਤੇ ਸਿੱਧਾ ਧਰਤੀ ਵਿੱਚ ਜਾਣ ਨਾਲ ਇਲਾਕੇ ਦਾ ਪਾਣੀ ਦੂਸ਼ਿਤ ਹੋ ਜਾਵੇਗਾ। ਇਨ੍ਹਾਂ ਖਦਸ਼ਿਆਂ ਨੂੰ ਦੇਖਦਿਆਂ ਇਲਾਕਾ ਵਾਸੀ ਪਿਛਲੇ 11 ਦਿਨਾਂ ਤੋਂ ਧਰਨਾ ਲਗਾ ਕੇ ਫੈਕਟਰੀ ਨੂੰ ਬੰਦ ਕਰਨ ਦੀ ਮੰਗ ਕਰ ਰਹੇ ਹਨ।
ਇਸ ਦੌਰਾਨ ਅੱਜ ਦੇ ਧਰਨੇ ਵਿੱਚ ਰਜਿੰਦਰ ਸਿੰਘ ਨੰਗਲ ਅੰਬੀਆਂ, ਨਿਰਮਲ ਸਿੰਘ ਢੰਡੋਵਾਲ, ਕੰਨੀਆਂ ਕਲਾਂ ਦੇ ਸਰਪੰਚ ਰਜਿੰਦਰ ਸਿੰਘ ਸ਼ੇਰਾ, ਨੰਗਲ ਅੰਬੀਆਂ ਖੁਰਦ ਦੇ ਸਰਪੰਚ ਸੁਖਦੇਵ ਸਿੰਘ, ਨੰਗਲ ਅੰਬੀਆਂ ਦੇ ਸਰਪੰਚ ਪਰਿੰਮੰਦਰ ਸਿੰਘ ਸੰਧੂ, ਰਵੇਲ ਸਿੰਘ, ਬਾਬਾ ਬਲਬੀਰ ਸਿੰਘ, ਗੁਰਦੇਵ ਸਿੰਘ, ਮੋਹਿਤ, ਲਖਵੀਰ ਸਿੰਘ ਨੰਦੜਾ, ਪ੍ਰਭਦੀਪ ਸਿੰਘ, ਗਿਆਨ ਸਿੰਘ ਅਤੇ ਅਮਰਪ੍ਰੀਤ ਸਿੰਘ ਝੀਤਾ ਹਾਜ਼ਰ ਸਨ।