ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦੇ ਭਰੋਸੇ ਮਗਰੋਂ ਡਿਊਟੀ ’ਤੇ ਪਰਤੇ ਹੜਤਾਲੀ ਡਾਕਟਰ

12:37 PM Jul 27, 2024 IST

ਚੰਡੀਗੜ੍ਹ, 27 ਜੁਲਾਈ
ਹਰਿਆਣਾ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਹੜਤਾਲ ’ਤੇ ਚੱਲ ਰਹੇ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਅਤੇ ਵਾਪਸ ਕੰਮ ’ਤੇ ਪਰਤ ਆਏ ਹਨ। ਇਹ ਜਾਣਕਾਰੀ ਹੜਤਾਲ ਦੀ ਅਗਵਾਈ ਕਰ ਰਹੇ ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਾਜੇਸ਼ ਖਿਆਲਿਆ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਡਾਕਟਰਾਂ ਦੇ ਨੁਮਾਇੰਦਿਆਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਅਮਿਤ ਅਗਰਵਾਲ ਵਿਚਾਲੇ ਸ਼ੁੱਕਰਵਾਰ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ ਇਹ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਡਾਕਟਰਾਂ ਦੀਆਂ ਮੰਗਾਂ ਮੰਨ ਲਈਆਂ ਹਨ ਅਤੇ 15 ਅਗਸਤ ਤੋਂ ਪਹਿਲਾਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। -ਪੀਟੀਆਈ

Advertisement

Advertisement
Advertisement