ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੜਤਾਲੀ ਸੀਵਰੇਜ ਕਾਮਿਆਂ ਨੇ ਐਕਸੀਅਨ ਦਫ਼ਤਰ ਨੂੰ ਜੜਿਆ ਤਾਲਾ

07:18 AM Jun 12, 2024 IST
ਸੰਗਰੂਰ ’ਚ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਮੰਡਲ ਦਫ਼ਤਰ ਨੂੰ ਤਾਲਾ ਲਗਾਉਣ ਮਗਰੋਂ ਧਰਨੇ ’ਤੇ ਬੈਠੇ ਵਰਕਰ।

ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਜੂਨ
ਕੰਮ ਛੱਡ ਕੇ ਹੜਤਾਲ ’ਤੇ ਚੱਲ ਰਹੇ ਸੀਵਰੇਜ ਬੋਰਡ ਦੇ ਵਰਕਰਾਂ ਵੱਲੋਂ ਅੱਜ ਬਾਅਦ ਦੁਪਹਿਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਮੰਡਲ ਦਫ਼ਤਰ ਨੂੰ ਤਾਲਾ ਲਗਾ ਕੇ ਕਾਰਜਕਾਰੀ ਇੰਜਨੀਅਰ ਦਾ ਘਿਰਾਓ ਕਰ ਕੇ ਧਰਨਾ ਦਿੱਤਾ ਗਿਆ। ਮੁੱਖ ਗੇਟ ਨੂੰ ਤਾਲਾ ਲਗਾਉਣ ਕਾਰਨ ਕਾਰਜਕਾਰੀ ਇੰਜਨੀਅਰ ਦਫ਼ਤਰ ਦੇ ਅੰਦਰ ਹੀ ਘਿਰ ਗਏ। ਮਾਹੌਲ ਤਣਾਅਪੂਰਨ ਹੋਣ ਕਾਰਨ ਥਾਣਾ ਸਿਟੀ ਇੰਚਾਰਜ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜ ਗਏ।
ਇਸ ਦੌਰਾਨ ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾਈ ਆਗੂ ਚਮਕੌਰ ਸਿੰਘ ਮਹਿਲਾਂ ਤੇ ਇਕਾਈ ਸੰਗਰੂਰ ਦੇ ਪ੍ਰਧਾਨ ਗੁਰਜੰਟ ਸਿੰਘ ਉਗਰਾਹਾਂ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਤੋਂ ਕਾਰਜਕਾਰੀ ਇੰਜਨੀਅਰ ਨਾਲ ਕਈ ਵਾਰ ਆਊਟ ਸੋਰਸਿੰਗ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਮੀਟਿੰਗਾਂ ਕੀਤੀਆਂ ਗਈਆਂ ਪਰ ਕੋਈ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਵਿਭਾਗ ਅਧੀਨ ਕੰਮ ਕਰਦੀ ਕੰਪਨੀ ਵੱਲੋਂ ਕਰਮਚਾਰੀਆਂ ਦੀ ਤਨਖਾਹ ਪਿਛਲੇ ਦੋ ਮਹੀਨਿਆਂ ਤੋਂ ਨਹੀਂ ਦਿੱਤੀ ਗਈ। ਵਰਕਰਾਂ ਦਾ ਈਪੀਐੱਫ ਅਤੇ ਈਐੱਸਆਈਸੀ ਦੀ ਤਨਖਾਹਾਂ ਵਿੱਚੋਂ ਕਟੌਤੀ ਕਰ ਕੇ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ, ਬੋਨਸ ਨਹੀਂ ਦਿੱਤਾ ਜਾਂਦਾ ਅਤੇ ਕਰੋਨਾ ਕਾਲ ਦਾ ਰਹਿੰਦਾ ਬਕਾਇਆ ਅਜੇ ਤੱਕ ਨਹੀਂ ਦਿੱਤਾ ਗਿਆ। ਇਨ੍ਹਾਂ ਮੰਗਾਂ ਦੇ ਹੱਲ ਲਈ ਕਾਰਜਕਾਰੀ ਇੰਜਨੀਅਰ ਅਤੇ ਕੰਪਨੀ ਨਾਲ ਕਈ ਵਾਰੀ ਮੀਟਿੰਗਾਂ ਕੀਤੀਆਂ ਜਿਸ ਦੌਰਾਨ ਮੰਗਾਂ ਦੇ ਹੱਲ ਦਾ ਲਿਖਤੀ ਭਰੋਸਾ ਵੀ ਦੇ ਦਿੱਤਾ ਜਾਂਦਾ ਹੈ ਪਰ ਕੋਈ ਫੈਸਲਾ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਤੋਂ ਦੁਖੀ ਹੋ ਕੇ ਸੀਵਰੇਜ ਬੋਰਡ ਦੇ ਸੀਵਰਮੈਨ ਕੰਮ ਛੱਡ ਕੇ ਹੜਤਾਲ ’ਤੇ ਚਲੇ ਗਏ ਹਨ ਅਤੇ ਅੱਜ ਘਿਰਾਓ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਟਿਊਬਵੈੱਲ ਬੰਦ ਕਰਨ ਦਾ ਫੈਸਲਾ ਲਿਆ ਜਾਵੇਗਾ। ਕਰੀਬ ਦੋ ਘੰਟੇ ਬਾਅਦ ਸ਼ਾਮ ਪੌਣੇ ਸੱਤ ਵਜੇ ਘਿਰਾਓ ਖਤਮ ਕੀਤਾ ਗਿਆ। ਯੂਨੀਅਨ ਆਗੂ ਚਮਕੌਰ ਸਿੰਘ ਮਹਿਲਾਂ ਅਨੁਸਾਰ ਥਾਣਾ ਸਿਟੀ ਇੰਚਾਰਜ ਕੁਲਵਿੰਦਰ ਸਿੰਘ ਵਲੋਂ ਕਾਰਜਕਾਰੀ ਇੰਜ਼ਨੀਅਰ ਅਤੇ ਯੂਨੀਅਨ ਵਿਚਕਾਰ ਗੱਲਬਾਤ ਕਰਵਾਈ। ਫੈਸਲਾ ਹੋਇਆ ਕਿ ਭਲਕੇ 12 ਜੂਨ ਨੂੰ ਸਵੇਰੇ ਐੱਸਡੀਐੱਮ ਸੰਗਰੂਰ ਦੀ ਅਗਵਾਈ ਹੇਠ ਅਧਿਕਾਰੀਆਂ ਨਾਲ ਮੀਟਿੰਗ ਹੋਵੇਗੀ।

Advertisement

Advertisement