For the best experience, open
https://m.punjabitribuneonline.com
on your mobile browser.
Advertisement

ਲਾਅ ’ਵਰਸਿਟੀ ਵਿੱਚ ਸ਼ਾਂਤਮਈ ਢੰਗ ਨਾਲ ਸੰਘਰਸ਼ ਜਾਰੀ

08:59 AM Oct 11, 2024 IST
ਲਾਅ ’ਵਰਸਿਟੀ ਵਿੱਚ ਸ਼ਾਂਤਮਈ ਢੰਗ ਨਾਲ ਸੰਘਰਸ਼ ਜਾਰੀ
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 10 ਅਕਤੂਬਰ
ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਅੱਜ ਵਿਦਿਆਰਥੀਆਂ ਦੇ ਕਿਸੇ ਵੀ ਪ੍ਰਦਰਸ਼ਨ ਨਾ ਹੋਣ ਕਰਕੇ ਸ਼ਾਂਤ ਰਹੀ, ਪਰ ਵਿਦਿਆਰਥੀਆਂ ਨੇ ਅਜੇ ਤੱਕ ਆਪਣੀ ਹੜਤਾਲ ਵਾਪਸ ਨਹੀਂ ਲਈ, ਪਰ ਅੱਜ ਆਨਲਾਈਨ ਕਲਾਸਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਰਾਤ ਅੱਧੀ ਰਾਤ ਤੱਕ ਪ੍ਰਬੰਧਕਾਂ ਤੇ ਵਿਦਿਆਰਥੀ ਆਗੂਆਂ ਦੀ ਮੀਟਿੰਗ ਹੁੰਦੀ ਰਹੀ, ਜਿਸ ਵਿੱਚ ਵਿਦਿਆਰਥੀਆਂ ਨਾਲ ਡੀਨ ਅਕਾਦਮਿਕ ਮਾਮਲੇ ਡਾ. ਵੀਕੇ ਵਤਸ ਤੇ ਰਜਿਸਟਰਾਰ ਡਾ. ਅਨੰਦ ਪਵਾਰ ਨੇ ਮੀਟਿੰਗ ਵਿੱਚ ਮੁੱਖ ਭੂਮਿਕਾ ਨਿਭਾਈ। ਇਸ ਮੀਟਿੰਗ ਦੇ ਵੇਰਵੇ ਅਜੇ ਬਾਹਰ ਨਹੀਂ ਆਏ। ਪਤਾ ਲੱਗਾ ਹੈ ਕਿ ਵਿਦਿਆਰਥੀ ਕਾਫ਼ੀ ਹੱਦ ਤੱਕ ਆਪਣਾ ਸੰਘਰਸ਼ ਵਾਪਸ ਲੈਣ ਲਈ ਤਿਆਰ ਹੋ ਗਏ ਹਨ, ਪਰ ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ/ਚਾਂਸਲਰ ਦੇ ਫ਼ੈਸਲੇ ਦੀ ਉਡੀਕ ਕਰ ਰਹੇ ਹਨ, ਕਿਉਂਕਿ ਜੋ ਕਮੇਟੀ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਬਣਾਈ ਸੀ, ਉਸ ਦੀ ਰਿਪੋਰਟ ਕਮੇਟੀ ਨੇ ਚੀਫ਼ ਜਸਟਿਸ ਦੇ ਹਵਾਲੇ ਕਰ ਦਿੱਤੀ ਸੀ ਪਰ ਕਰੀਬ ਹਫ਼ਤਾ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਮਾਨਯੋਗ ਚੀਫ਼ ਜਸਟਿਸ ਦਾ ਫ਼ੈਸਲਾ ਨਹੀਂ ਆਇਆ। ਰਾਤ ਦੀ ਲੰਬੀ ਚੱਲੀ ਮੀਟਿੰਗ ਤੋਂ ਬਾਅਦ ਅੱਜ ਵਿਦਿਆਰਥੀ ਕਾਫ਼ੀ ਸ਼ਾਂਤ ਨਜ਼ਰ ਆਏ, ਮੀਡੀਆ ਨੂੰ ਕੋਈ ਵੀ ਜਾਣਕਾਰੀ ਦੇਣ ਤੋਂ ਵਿਦਿਆਰਥੀਆਂ ਨੇ ਇਨਕਾਰ ਕੀਤਾ ਤੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਅਜੇ ਵੀ ਜਾਰੀ ਹੈ ਜਦੋਂ ਤੱਕ ਚਾਂਸਲਰ ਦਾ ਰਿਪੋਰਟ ਪ੍ਰਤੀ ਕੋਈ ਫ਼ੈਸਲਾ ਨਹੀਂ ਆ ਜਾਂਦਾ। ਜ਼ਿਕਰਯੋਗ ਹੈ ਕਿ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਦੇ ਕੁੜੀਆਂ ਦੇ ਹੋਸਟਲ ਵਿੱਚ ਚਲੇ ਜਾਣ ਤੋਂ ਬਾਅਦ 22 ਸਤੰਬਰ ਤੋਂ ਹੀ ਵਿਦਿਆਰਥੀ ਸੰਘਰਸ਼ ’ਤੇ ਹਨ।

Advertisement

Advertisement
Advertisement
Author Image

sukhwinder singh

View all posts

Advertisement