ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰਾਂ ਦਾ ਸੰਘਰਸ਼ ਜਾਰੀ

10:32 AM Sep 11, 2024 IST
ਵੀਸੀ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਸਹਾਇਕ ਪ੍ਰੋਫੈਸਰ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 10 ਸਤੰਬਰ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸ ਵਿੱਚ ਗੈਸਟ ਫੈਕਲਟੀ ਦੇ ਤਹਿਤ ਕਾਰਜਸ਼ੀਲ ਸਹਾਇਕ ਪ੍ਰੋਫੈਸਰਾਂ ਵੱਲੋਂ ਅਕਾਦਮਿਕ ਸੈਸ਼ਨ 2024-25 ਦੀ ਪ੍ਰਵਾਨਗੀ ਅਤੇ ਯੂਜੀਸੀ ਨਿਯਮਾਂ ਅਨੁਸਾਰ ਉੱਕਾ ਪੁੱਕਾ 12 ਮਹੀਨੇ ਤਨਖਾਹ ਲਈ ਵੀਸੀ ਦਫਤਰ ਅੱਗੇ ਲਾਇਆ ਧਰਨਾ ਅੱਜ 51ਵੇਂ ਦਿਨ ਵੀ ਜਾਰੀ ਰਿਹਾ।
ਇਸ ਦੌਰਾਨ ਪ੍ਰਰਦਸ਼ਨਕਾਰੀਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਮੰਨਵਾਉਣ ਲਈ ਇਹ ਧਰਨਾ ਲਗਾਤਾਰ ਜਾਰੀ ਰੱਖਣਗੇ।
ਅੱਜ ਇਸ ਧਰਨੇ ਵਿੱਚ ਦੌਰਾਨ ਡਾ. ਗੁਰਸੇਵਕ ਸਿੰਘ, ਡਾ. ਰਵੀਦਿੱਤ ਸਿੰਘ, ਕੁਲਦੀਪ ਸਿੰਘ, ਡਾ. ਰਮਨਦੀਪ ਕੌਰ, ਡਾ. ਮਨਜੋਤ ਕੌਰ ਤੇ ਪ੍ਰੋਫੈਸਰ ਕੁਲਦੀਪ ਸਮੇਤ ਕਈ ਹੋਰਨਾਂ ਨੇ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਭਾਵੇਂ ਕੁਝ ਦਿਨ ਪਹਿਲਾਂ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜ਼ਿਆਦਾਤਰ ਸਹਾਇਕ ਪ੍ਰੋਫੈਸਰ (ਗੈਸਟ ਫੈਕਲਟੀ) ਦੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਗਈਆਂ ਸਨ, ਪਰ ਫਿਰ ਵੀ 10 ਸਹਾਇਕ ਪ੍ਰੋਫੈਸਰਾਂ ਦੀ ਪ੍ਰਵਾਨਗੀ ਬਗੈਰ ਕਿਸੇ ਕਾਰਨ ਤੋਂ ਰੋਕ ਲਈ ਗਈ ਤੇ 7 ਸਹਾਇਕ ਪ੍ਰੋਫੈਸਰਾਂ ਦੀ ਥਾਂ ਨਵਾਂ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਾਰਿਆਂ ਪ੍ਰੋਫੈਸਰਾਂ ਨੂੰ ਪ੍ਰਵਾਨਗੀ ਨਹੀਂ ਮਿਲੀ, ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ।

Advertisement

Advertisement