For the best experience, open
https://m.punjabitribuneonline.com
on your mobile browser.
Advertisement

ਡੀਪੀਈ ਅਧਿਆਪਕਾਂ ਦਾ ਸੰਘਰਸ਼ ਜਾਰੀ

10:16 AM Apr 08, 2024 IST
ਡੀਪੀਈ ਅਧਿਆਪਕਾਂ ਦਾ ਸੰਘਰਸ਼ ਜਾਰੀ
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਡੀਪੀਈ ਅਧਿਆਪਕ। -ਫੋਟੋ: ਸੋਢੀ
Advertisement

ਧੂਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਅੰਦਰ ਆਪਣੀਆਂ ਮੰੰਗਾਂ ਨੂੰ ਲੈ ਕੇ ਨਿਯੁਕਤੀ ਪੱਤਰ ਵਾਲੇ 168 ਡੀਪੀਈ ਅਧਿਆਪਕਾਂ ਵੱਲੋਂ ਸਥਾਨਕ ਨਗਰ ਕੌਂਸਲ ਧੂਰੀ ਦੇ ਪਾਰਕ ਵਿੱਚ ਸ਼ੁਰੂ ਕੀਤਾ ਸੰਘਰਸ਼ 30ਵੇਂ ਦਿਨ ਵਿੱਚ ਦਾਖਲ ਹੋ ਗਿਆ। ਕੁਝ ਅਧਿਆਪਕ ਪਾਣੀ ਦੀ ਟੈਂਕੀ ’ਤੇ ਚੜ੍ਹੇ ਹੋਏ ਹਨ। ਇਸ ਮੌਕੇ ਵੀਰਪਾਲ ਕੌਰ, ਪ੍ਰਿਯੰਕਾ ਰਾਣੀ, ਵੀਰ ਸਿੰਘ, ਕੁਲਦੀਪ ਸਿੰਘ, ਗਮਦੂਰ ਸਿੰਘ, ਡਿਪਟੀ ਸਿੰਘ ਆਦਿ ਨੇ ਦੱਸਿਆ ਕਿ ‘ਆਪ’ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੀ, ਜਿਸ ਤੋਂ ਇੱਕ ਗੱਲ ਸਾਫ ਹੋ ਜਾਂਦੀ ਹੈ ਕਿ ‘ਆਪ’ ਪਾਰਟੀ ਦੇ ਆਗੂ ਵੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਕੇ ਸਰਕਾਰ ਬਣਾ ਲਈ ਹੈ, ਹੁਣ ਇਨ੍ਹਾਂ ਰਾਜਨੀਤਿਕ ਆਗੂਆਂ ਨੂੰ ਆਪਣੇ ਬੇਰੁਜ਼ਗਾਰ ਲੜਕੇ ਲੜਕੀਆਂ ਦੀ ਕੋਈ ਪ੍ਰਵਾਹ ਨਹੀਂ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ। -ਖੇਤਰੀ ਪ੍ਰਤੀਨਿਧ

Advertisement

Advertisement
Author Image

Advertisement
Advertisement
×