For the best experience, open
https://m.punjabitribuneonline.com
on your mobile browser.
Advertisement

ਡੀਪੀਈ ਅਧਿਆਪਕਾਂ ਦਾ ਮੰਗਾਂ ਸਬੰਧੀ ਸੰਘਰਸ਼ ਜਾਰੀ

06:43 AM May 03, 2024 IST
ਡੀਪੀਈ ਅਧਿਆਪਕਾਂ ਦਾ ਮੰਗਾਂ ਸਬੰਧੀ ਸੰਘਰਸ਼ ਜਾਰੀ
Advertisement

ਖੇਤਰੀ ਪ੍ਰਤੀਨਿਧ
ਧੂਰੀ, 2 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਅੰਦਰ ਆਪਣੀਆਂ ਮੰੰਗਾਂ ਨੂੰ ਲੈ ਕੇ ਨਿਯੁਕਤੀ ਪੱਤਰ ਵਾਲੇ 168 ਡੀਪੀਈ ਅਧਿਆਪਕਾਂ ਵੱਲੋਂ ਸਥਾਨਕ ਨਗਰ ਕੌਂਸਲ ਧੂਰੀ ਦੇ ਪਾਰਕ ਵਿੱਚ ਸ਼ੁਰੂ ਕੀਤਾ ਸੰਘਰਸ਼ 57ਵੇਂ ਦਿਨ ਵਿੱਚ ਦਾਖਲ ਹੋ ਗਿਆ। ਕੁਝ ਅਧਿਆਪਕ ਗਰਮੀ ਕਾਰਨ ਬਿਮਾਰ ਹੋਣ ਲੱਗੇ ਹਨ।
ਇਸ ਮੌਕੇ ਵੀਰਪਾਲ ਕੌਰ, ਪ੍ਰਿਯੰਕਾ ਰਾਣੀ, ਵੀਰ ਸਿੰਘ, ਕੁਲਦੀਪ ਸਿੰਘਾ, ਗਮਦੂਰ ਸਿੰਘ ਬਠਿੰਡਾ ਤੇ ਡਿਪਟੀ ਸਿੰਘ ਆਦਿ ਨੇ ਦੱਸਿਆ ਕਿ ‘ਆਪ’ ਦੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੀ ਜਿਸ ਤੋਂ ਇਹ ਗੱਲ ਸਾਫ ਹੋ ਜਾਂਦੀ ਹੈ ਕਿ ਆਪ ਆਗੂਆਂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਕੇ ਸਰਕਾਰ ਬਣਾ ਲਈ ਹੈ, ਹੁਣ ਇਨ੍ਹਾਂ ਰਾਜਨੀਤਕ ਆਗੂਆਂ ਨੂੰ ਪੰਜਾਬ ਦੇ ਨੌਜਵਾਨਾਂ ਦੀ ਕੋਈ ਪ੍ਰਵਾਹ ਨਹੀਂ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਦੌਰਾਨ ਅਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਸੰਗਰੂਰ ਦੇ ਸਾਰੇ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੀਤ ਹੈਅਰ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਆਉਂਦੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Advertisement

Advertisement
Author Image

joginder kumar

View all posts

Advertisement
Advertisement
×