ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਫ਼ਾਈ ਸੇਵਕਾਂ ਦਾ ਸੰਘਰਸ਼ ਜਾਰੀ

06:33 AM Apr 19, 2024 IST

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 18 ਅਪਰੈਲ
ਇੱਥੇ ਸਰਕਾਰੀ ਹਸਪਤਾਲ ਦੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਹੋਣ ਕਰਕੇ ਸਫ਼ਾਈ ਸੇਵਕਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ।
ਧਰਨੇ ਨੂੰ ਸੰਬੋਧਨ ਕਰਦਿਆਂ ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੇ ਸੂਬਾਈ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ, ਟਰੇਡ ਯੂਨੀਅਨ ਕੌਂਸਲ ਦੇ ਜਨਰਲ ਸਕੱਤਰ ਭਰਪੂਰ ਸਿੰਘ ਬੂਲਾਪੁਰ, ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ( ਏਟਕ) ਡਿਵੀਜ਼ਨ ਮਾਲੇਰਕੋਟਲਾ ਦੇ ਪ੍ਰਧਾਨ ਨਰਿੰਦਰ ਕੁਮਾਰ ਕਿਹਾ ਕਿ ਠੇਕੇਦਾਰ ਵੱਲੋਂ ਸਫ਼ਾਈ ਕਰਮਚਾਰੀਆਂ ਨੂੰ ਡੀ.ਸੀ. ਰੇਟਾਂ ਤੋਂ ਘੱਟ ਤਨਖ਼ਾਹ ਦਿੱਤੀ ਜਾ ਰਹੀ ਹੈ, ਇੰਪਲਾਇਰ ਵੱਲੋਂ ਈ.ਪੀ.ਐੱਫ਼. ਦਾ ਅਪਣਾ ਹਿੱਸਾ ਜਮ੍ਹਾਂ ਨਹੀਂ ਕਰਵਾਇਆਂ ਜਾ ਰਿਹਾ ਜਿਸ ਤੋਂ ਮਜਬੂਰ ਹੋ ਕੇ ਸਫ਼ਾਈ ਕਾਮਿਆਂ ਨੂੰ ਸੰਘਰਸ਼ ਦੇ ਰਾਹ ਪੈਣਾ ਪਿਆ। ਆਗੂਆਂ ਹੈਰਾਨੀ ਪ੍ਰਗਟ ਕੀਤੀ ਕਿ ਪ੍ਰਸ਼ਾਸਨ ਵੱਲੋਂ ਸਫ਼ਾਈ ਕਾਮਿਆਂ ਦੇ ਪੁਰ- ਅਮਨ ਧਰਨੇ ਦਾ ਕੋਈ ਨੋਟਿਸ ਨਹੀਂ ਲਿਆ ਗਿਆ।
ਆਗੂਆਂ ਕਿਹਾ ਕਿ ਜੇਕਰ ਜਲਦੀ ਗੱਲਬਾਤ ਰਾਹੀਂ ਮੰਗਾਂ ਦਾ ਨਿਪਟਾਰਾ ਕਰਕੇ ਸਫ਼ਾਈ ਸੇਵਕਾਂ ਨੂੰ ਕਿਰਤ ਕਾਨੂੰਨਾਂ ਮੁਤਾਬਕ ਬਣਦੀ ਪੂਰੀ ਤਨਖ਼ਾਹ ਲਾਗੂ ਕਰਕੇ ਪਿਛਲੀ ਘੱਟ ਦਿੱਤੀ ਤਨਖ਼ਾਹ ਦਾ ਬਣਦਾ ਬਕਾਇਆ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੀ ਕੜੀ ਵਜੋਂ 19 ਅਪਰੈਲ ਨੂੰ ਐੱਸਐੱਮਓ ਮਾਲੇਰਕੋਟਲਾ ਅਤੇ ਠੇਕੇਦਾਰ ਦੀ ਅਰਥੀ ਫੂਕ ਕੇ ਮੁਜ਼ਾਹਰਾ ਕੀਤਾ ਜਾਵੇਗਾ।

Advertisement

Advertisement