ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਟੀ ਦੇ ਅਧਿਆਪਕਾਂ ਦੇ ਸੰਘਰਸ਼ ਨੂੰ ਬੂਰ ਪਿਆ

06:55 AM Aug 28, 2024 IST

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 27 ਅਗਸਤ
ਯੂਟੀ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਲਈ ਅੱਜ ਰਾਹਤ ਵਾਲੀ ਖ਼ਬਰ ਆਈ ਹੈ। ਯੂਟੀ ਦੇ ਸਿੱਖਿਆ ਵਿਭਾਗ ਨੇ ਇੱਥੋਂ ਦੇ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਨੂੰ ਤਰੱਕੀਆਂ ਜ਼ਰੀਏ ਭਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਸਾਰੇ ਸਕੂਲ ਮੁਖੀਆਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਚੰਡੀਗੜ੍ਹ ਦੇ ਅਧਿਆਪਕਾਂ ਨੇ ਤਰੱਕੀਆਂ ਤੇ ਹੋਰ ਮਸਲੇ ਹੱਲ ਨਾ ਹੋਣ ’ਤੇ ਪਿਛਲੇ ਹਫ਼ਤੇ ਰਾਜ ਭਵਨ ਵੱਲ ਪੈਦਲ ਮਾਰਚ ਕੀਤਾ ਸੀ ਪਰ ਪੁਲੀਸ ਨੇ ਉਨ੍ਹਾਂ ਨੂੰ ਰਾਹ ਵਿਚ ਹੀ ਰੋਕ ਲਿਆ ਸੀ। ਅਧਿਆਪਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਸੀ ਕਿ ਜੇ ਪੰਦਰਾਂ ਦਿਨਾਂ ਅੰਦਰ ਅਧਿਆਪਕਾਂ ਦੇ ਮਸਲੇ ਹੱਲ ਨਾ ਹੋਏ ਤਾਂ ਉਹ ਸੜਕਾਂ ’ਤੇ ਮੁੜ ਉਤਰਨਗੇ।
ਅਧਿਆਪਕ ਆਗੂ ਅਰਵਿੰਦ ਰਾਣਾ ਨੇ ਅੱਜ ਦੱਸਿਆ ਕਿ ਕਈ ਲੈਕਚਰਾਰ ਤੇ ਅਧਿਆਪਕ ਪ੍ਰਿੰਸੀਪਲ ਤੇ ਹੈੱਡਮਾਸਟਰ ਬਣਨ ਲਈ ਤਰੱਕੀ ਦੀ ਉਡੀਕ ਕਰਦੇ ਹੋਏ ਸੇਵਾਮੁਕਤ ਹੋ ਰਹੇ ਸਨ ਪਰ ਅੱਜ ਡੀਈਓ ਨੇ ਅਧਿਆਪਕਾਂ ਦੀ ਪ੍ਰਮੋਸ਼ਨ ਲਈ ਪੱਤਰ ਜਾਰੀ ਕਰ ਦਿੱਤਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪ੍ਰਮੋਸ਼ਨ ਕੋਟੇ ਤਹਿਤ ਪ੍ਰਿੰਸੀਪਲਾਂ ਦੀਆਂ 12 ਤੇ ਹੋਰ 11 ਅਸਾਮੀਆਂ ਭਰੀਆਂ ਜਾਣੀਆਂ ਹਨ। ਇਸ ਲਈ ਸੀਨੀਅਰ ਲੈਕਚਰਾਰਾਂ ਤੇ ਅਧਿਆਪਕਾਂ ਦੀ ਸੂਚੀ ਤਿਆਰ ਕਰ ਕੇ ਭੇਜੀ ਜਾਵੇ। ਇਸ ਤੋਂ ਇਲਾਵਾ ਹੈੱਡਮਾਸਟਰਾਂ ਦੇ 10 ਕੇਸ ਵੀ ਭੇਜਣ ਲਈ ਕਿਹਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਘੱਟ ਤੋਂ ਘੱਟ 50 ਲੈਕਚਰਾਰਾਂ ਦੇ ਕੇਸ ਭੇਜੇ ਜਾਣ ਜਿਸ ਵਿੱਚ ਵਿਭਾਗੀ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ ਤਰੱਕੀ ਦਿੱਤੀ ਜਾਵੇਗੀ।

Advertisement

Advertisement