ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੋਕੇਸ਼ਨਲ ਅਧਿਆਪਕਾਂ ਦਾ ਸੰਘਰਸ਼ ਜਾਰੀ

11:31 AM Jul 08, 2024 IST

ਪੱਤਰ ਪ੍ਰੇਰਕ
ਪੰਚਕੂਲਾ, 7 ਜੁਲਾਈ
ਵੋਕੇਸ਼ਨਲ ਟੀਚਰਜ਼ ਇਨਸਾਫ਼ ਅੰਦੋਲਨ ਦੇ 14ਵੇਂ ਦਿਨ ਵੀ ਇਹ ਅੰਦੋਲਨ ਜਾਰੀ ਰਿਹਾ। ਜਾਣਕਾਰੀ ਮੁਤਾਬਕ ਅੱਜ ਅੰਬਾਲਾ ਅਤੇ ਫਰੀਦਾਬਾਦ ਜ਼ਿਲ੍ਹਿਆਂ ਨੇ ਧਰਨੇ ਵਾਲੀ ਥਾਂ ’ਤੇ ਹੜਤਾਲ ਦੀ ਕਮਾਨ ਸੰਭਾਲ ਲਈ ਹੈ। ਅੰਬਾਲਾ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰਧਾਨ ਅੰਕੁਲ ਸ਼ਰਮਾ ਅਤੇ ਫਰੀਦਾਬਾਦ ਦੇ ਜ਼ਿਲ੍ਹਾ ਪ੍ਰਧਾਨ ਮਹਾਂਵੀਰ ਸਿੰਘ ਦੀ ਅਗਵਾਈ ਹੇਠ ਟੀਮ ਧਰਨੇ ਵਾਲੀ ਥਾਂ ’ਤੇ ਪੁੱਜੀ। ਵੋਕੇਸ਼ਨਲ ਅਧਿਆਪਕ ਆਪਣੀ ਤਾਇਨਾਤੀ ਅਤੇ ਤਨਖਾਹ ਦੀ ਮੰਗ ਕਰ ਰਹੇ ਹਨ। ਹਰਿਆਣਾ ਸਕੂਲ ਐਜੂਕੇਸ਼ਨ ਪ੍ਰੋਜੈਕਟ ਕੌਂਸਲ ਦੇ ਸੂਬਾ ਪ੍ਰਧਾਨ ਅਨੂਪ ਢਿੱਲੋਂ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀ ਅਤੇ ਹਰਿਆਣਾ ਸਰਕਾਰ ਦੇ ਅਧਿਕਾਰੀ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਮੰਨ ਰਹੇ ਹਨ, ਪਰ ਅੱਜ ਤੱਕ ਇੱਕ ਵੀ ਮੰਗ ’ਤੇ ਸਹਿਮਤੀ ਨਹੀਂ ਬਣ ਸਕੀ ਹੈ। ਵੋਕੇਸ਼ਨਲ ਅਧਿਆਪਕ ਜਲਦੀ ਹੀ ਦੁਬਾਰਾ ਨਿਆਏ ਮਹਾਅੰਦੋਲਨ ਦਾ ਐਲਾਨ ਕਰ ਸਕਦੇ ਹਨ, ਜਿਸ ਦੌਰਾਨ ਪੂਰੇ ਹਰਿਆਣਾ ਦੇ ਵੋਕੇਸ਼ਨਲ ਅਧਿਆਪਕ ਸਮੂਹਿਕ ਛੁੱਟੀ ’ਤੇ ਹੋਣਗੇ।

Advertisement

Advertisement