ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਨੇ ਸਿੱਖਿਆ ਵਿਸ਼ਿਆਂ ਸਬੰਧੀ ਪ੍ਰਦਰਸ਼ਨੀ ਲਾਈ

07:46 AM Aug 03, 2023 IST
ਭਾਰਤ ਪਬਲਿਕ ਸਕੂਲ ’ਚ ਪ੍ਰਦਰਸ਼ਨੀ ਦੇਖਦੇ ਹੋਏ ਪੁਲੀਸ ਅਧਿਕਾਰੀ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 2 ਅਗਸਤ
ਭਾਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬੈਨ ਵਿਚ ਵੱਖ-ਵੱਖ ਵਿਸ਼ਿਆਂ ਨੂੰ ਲੈ ਕੇ ਪ੍ਰਦਰਸ਼ਨੀ ਲਗਾਈ ਗਈ, ਜਿਸ ਦਾ ਸ਼ੁਭ ਆਰੰਭ ਬਾਬੈਨ ਦੇ ਥਾਣਾ ਇੰਚਾਰਜ ਅੰਡਰ ਟਰੇਨਿੰਗ ਆਈਪੀਐੱਸ ਸ਼ੁਭਮ ਸਿੰਘ ਨੇ ਕੀਤਾ। ਪ੍ਰੋਗਰਾਮ ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਚੇਅਰਮੈਨ ਓਮ ਪ੍ਰਕਾਸ਼ ਸੈਣੀ ਨੇ ਕੀਤੀ। ਉਨ੍ਹਾਂ ਨੇ ਪ੍ਰਦਰਸ਼ਨੀ ਵਿਚ ਬਣਾਏ ਗਏ ਮਾਡਲਾਂ ਨੂੰ ਗਹੁ ਨਾਲ ਦੇਖਿਆ ਤੇ ਉਨ੍ਹਾਂ ਨੂੰ ਕਈ ਸੁਆਲ ਪੁੱਛੇ। ਵਿਦਿਆਰਥੀਆਂ ਵੱਲੋਂ ਬਣਾਏ ਸਿੱਖਿਆ ਸਬੰਧੀ ਮਾਡਲ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੇ ਬੱਚਿਆਂ ਨੂੰ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਕ ਪੇਂਡੂ ਖੇਤਰ ਦੇ ਸਕੂਲ ਵਿੱਚ ਬੱਚਿਆਂ ਨੇ ਜਿਸ ਤਰ੍ਹਾਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ, ਉਹ ਬਹੁਤ ਹੀ ਸਲਾਹੁਣਯੋਗ ਹੈ। ਉਨ੍ਹਾਂ ਨੇ ਬੱਚਿਆਂ ਨੂੰ ਉੱਚ ਸਿੱਖਿਆ ਗ੍ਰਹਿਣ ਤੋਂ ਇਲਾਵਾ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਜੀਵਨ ਵਿਚ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਸਕਣ। ਸਕੂਲ ਦੀ ਪ੍ਰਿੰਸੀਪਲ ਸੁਨੀਤਾ ਖੰਨਾ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਮਾਡਲਾਂ ਰਾਹੀਂ ਉਨ੍ਹਾਂ ਦੇ ਹੁਨਰ ਨੂੰ ਨਿਖਾਰਨਾ ਹੈ। ਪ੍ਰਿੰਸੀਪਲ ਖੰਨਾ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਭਵਿੱਖ ਵਿੱਚ ਸਾਡੇ ਬੱਚੇ ਦੇਸ਼ ਵਿਚ ਵੱਡੇ ਇੰਜਨੀਅਰ, ਉੱਚ ਕੋਟੀ ਦੇ ਵਿਗਿਆਨੀ ਤੇ ਉਚ ਅਧਿਕਾਰੀ ਬਣਨਗੇ, ਜੋ ਦੇਸ਼ ਨੂੰ ਆਪਣੀ ਮਿਹਨਤ, ਲਗਨ ਤੇ ਪ੍ਰਤਿਭਾ ਨਾਲ ਵਿਸ਼ਵ ਦਾ ਵਿਕਸਤ ਦੇਸ਼ ਬਣਾਉਣ ਵਿਚ ਸਹਾਇਕ ਸਿੱਧ ਹੋਣਗੇ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਅਧਿਆਪਕਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਦੇ ਬੱਚੇ ਅਜਿਹੇ ਸਕੂਲ ਵਿੱਚ ਪੜ੍ਹਦੇ ਹਨ, ਜਿਥੇ ਬੱਚਿਆਂ ਦੇ ਅੰਦਰ ਛਿਪੀ ਪ੍ਰਤਿਭਾ ਨੂੰ ਨਿਖਾਰਨ ਲਈ ਅਧਿਆਪਕ ਸਖ਼ਤ ਮਿਹਨਤ ਕਰਦੇ ਹਨ। ਪ੍ਰਦਰਸ਼ਨੀ ਵਿਚ ਮਾਡਲ ਜਵਿੇਂ ਜੇਸੀਬੀ ਮਸ਼ੀਨ, ਫਾਇਰ ਅਲਾਰਮ ਮਸ਼ੀਨ, ਭੂਚਾਲ ਅਲਾਰਮ ਮਸ਼ੀਨ, ਸੋਲਰ ਸਿਸਟਮ, ਇਲੈਕਟ੍ਰੋ ਮੈਗਨੇਟਿਕ, ਰੇਨ ਵਾਟਰ ਹਾਰਵੇਸਟਿੰਗ ਸਿਸਟਮ, ਸੋਰਸ ਆਫ ਵਾਟਰ, ਵਾਟਰ ਓਵਰ ਫਲੋਅ ਅਲਾਰਮ ਆਦਿ ਮਾਡਲ ਬਣਾ ਕੇ ਸਭ ਦਾ ਦਿਲ ਜਿੱਤਿਆ। ਪ੍ਰਿੰਸੀਪਲ ਸੁਨੀਤਾ ਖੰਨਾ ਨੇ ਬੱਚਿਆਂ ਤੇ ਅਧਿਆਪਕਾਂ ਦੀ ਸਰਾਹਨਾ ਕੀਤੀ। ਇਸ ਮੌਕੇ ਸਕੂਲ ਦੇ ਵਾਈਸ ਚੇਅਰਮੈਨ ਭਾਰਤ ਸੈਣੀ, ਜਵਾਹਰ ਨਵੋਦਿਆ ਸਕੂਲ ਦੇ ਅਧਿਆਪਕ ਦੀਪਕ ਕੁਮਾਰ ਤੋਂ ਇਲਾਵਾ ਕਈ ਅਧਿਆਪਕ ਤੇ ਬੱਚਿਆਂ ਦੇ ਮਾਪੇ ਮੌਜੂਦ ਸਨ।

Advertisement

Advertisement