ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਤੇਗ ਬਹਾਦਰ ਸੰਸਥਾ ਦੇ ਵਿਦਿਆਰਥੀਆਂ ਨੇ ਟੂਰ ਲਾਇਆ

07:48 AM Oct 02, 2024 IST
ਇਤਿਹਾਸਕ ਸਥਾਨਾਂ ਦੀ ਯਾਤਰਾ ਸਮੇਂ ਵਿਦਿਆਰਥੀ ਤੇ ਸਟਾਫ਼।

ਚਾਉਕੇ: ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ ਇੰਸਟੀਚਿਊਟਸ ਬੱਲ੍ਹੋ ਦੁਆਰਾ ਬੀਤੇ ਦਿਨੀਂ ਤਿੰਨ ਦਿਨ ਦੇ ਟੂਰ ਲਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਦੁਆਰਾ ਇਤਿਹਾਸਿਕ ਤੇ ਧਾਰਮਿਕ ਸਥਾਨਾਂ ਦੀ ਯਾਤਰਾ ਕੀਤੀ ਗਈ। ਸੰਸਥਾ ਦੇ ਵਾਈਸ ਚੇਅਰਮੈਨ ਮਾਸਟਰ ਨਿਰੰਜਨ ਲਾਲ ਅਤੇ ਪੀਆਰਓ ਜਸਪਾਲ ਸਿੰਘ ਸਿੱਧੂ ਨੇ ਟੂਰ ਨੂੰ ਰਵਾਨਾ ਕੀਤਾ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਇੰਜ. ਯੁਵਰਾਜ ਗਰਗ ਅਤੇ ਉਨ੍ਹਾਂ ਦੀ ਪਤਨੀ ਰਜਨੀ ਗਰਗ ਦੀ ਅਗਵਾਈ ਵਿਚ ਟੂਰ ਦੇ ਆਰੰਭਿਕ ਦਿਨ ਵਿਚ ਗੁਰਦੁਆਰਾ ਟਾਹਲੀਆਣਾ ਸਾਹਿਬ, ਰਾੜਾ ਸਾਹਿਬ, ਮਾਛੀਵਾੜਾ ਸਾਹਿਬ, ਚਮਕੌਰ ਸਾਹਿਬ ਸਥਾਨਾਂ ਦੇ ਦਰਸ਼ਨ ਕੀਤੇ ਗਏ। ਉਪਰੰਤ ਮੰਦਿਰ ਮਾਤਾ ਨੈਣਾ ਦੇਵੀ ਵਿਚ ਮੱਥਾ ਟੇਕਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਲਜੀਤ ਕੌਰ, ਚੇਅਰਮੈਨ ਡਾ. ਮੁਕੇਸ਼ ਸਿੰਗਲਾ, ਸਕੱਤਰ ਹਿਤੇਸ਼ ਸਿੰਗਲਾ, ਡਾ. ਰਣਬੀਰ ਸਿੰਘ ਮਾਨ ਤੇ ਵਾਈਸ ਪ੍ਰਿੰਸੀਪਲ ਮੈਡਮ ਪੱਲ਼ਵੀ ਨੇ ਟੂਰ ਦੀ ਸਫ਼ਲਤਾ ਲਈ ਮੁਬਾਰਕਬਾਦ ਦਿੱਤੀ। -ਪੱਤਰ ਪ੍ਰੇਰਕ

Advertisement

Advertisement