ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੂਬਾ ਪੱਧਰੀ ਲਿਖਾਈ ਮੁਕਾਬਲਿਆਂ ’ਚ ਮਲਕਪੁਰ ਕੰਬੋਆਂ ਦੇ ਵਿਦਿਆਰਥੀ ਅੱਵਲ

08:47 AM Oct 07, 2024 IST
ਬੱਚਿਆਂ ਦਾ ਸਕੂਲ ਪੁੱਜਣ ’ਤੇ ਸਨਮਾਨ ਕਰਦੇ ਹੋਏ ਮਨਕਿੰਦਰ ਸਿੰਘ ਤੇ ਹੋਰ।

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 6 ਅਕਤੂਬਰ
ਸਿੱਖਿਆ ਅਤੇ ਕਲਾ ਮੰਚ ਵੱਲੋਂ ਕਰਵਾਏ ਮੁਕਾਬਲਿਆਂ ਵਿੱਚ ਮਲਕਪੁਰ ਕੰਬੋਆਂ ਸਕੂਲ ਦੇ ਵਿਦਿਆਰਥੀਆਂ ਨੇ ਚੰਗੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਇਹ ਜਾਣਕਾਰੀ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਲਕਪੁਰ ਕੰਬੋਆਂ ਦੇ ਇੰਚਾਰਜ ਮਨਕਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਲਕਪੁਰ ਕੰਬੋਆਂ ਦੀ ਵਿਦਿਆਰਥਣ ਪਲਵਿੰਦਰ ਕੌਰ ਚੌਥੀ ਜਮਾਤ ਨੇ ਪ੍ਰਾਇਮਰੀ ਵਰਗ ਸੁੰਦਰ ਲਿਖਾਈ ਮੁਕਾਬਲੇ ਵਿੱਚ ਪੂਰੇ ਪੰਜਾਬ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰੀ ਪ੍ਰਾਇਮਰੀ ਸਕੂਲ ਮਲਕਪੁਰ ਕੰਬੋਆਂ ਦੀ ਪੁਰਾਣੀ ਵਿਦਿਆਰਥਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਡਾਣਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਸੁਨੇਹਾ ਨੇ ਅੱਪਰ ਪ੍ਰਾਇਮਰੀ ਵਰਗ ਸੁੰਦਰ ਲਿਖਾਈ ਮੁਕਾਬਲੇ ਵਿੱਚ ਪੂਰੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਅਧਿਆਪਕ ਕਿਰਨ, ਮੈਡਮ ਰਜਵੰਤ ਕੌਰ ਨੇ ਕਿਹਾ ਕਿ ਬੱਚਿਆਂ ਨੇ ਆਪਣੇ ਸਕੂਲ, ਅਧਿਆਪਕ ਅਤੇ ਮਾਤਾ ਪਿਤਾ ਦੇ ਨਾਮ ਨੂੰ ਉੱਚਾ ਕੀਤਾ। ਪ੍ਰਮਾਤਮਾ ਇਹਨਾ ਬੱਚਿਆਂ ਨੂੰ ਇਸੇ ਤਰ੍ਹਾਂ ਹੀ ਚੜ੍ਹਦੀ ਕਲਾ ਬਖਸ਼ਣ।

Advertisement

Advertisement