ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੇ ਵਿਦਿਆਰਥੀ ਖ਼ੁਦ ਤਿਆਰ ਕਰਨਗੇ ਪਾਠ-ਪੁਸਤਕ ਦੇ ਸਰਵਰਕ

07:15 AM Sep 07, 2023 IST
featuredImage featuredImage

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 6 ਸਤੰਬਰ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਪਹਿਲੀ ਤੋਂ ਬਾਰ੍ਹਵੀਂ ਸ਼੍ਰੇਣੀਆਂ ਤੱਕ ਆਪਣੀਆਂ ਪਾਠ-ਪੁਸਤਕਾਂ ਦੇ ਸਰਵਰਕਾਂ ਦੇ ਡਿਜ਼ਾਈਨ ਖ਼ੁਦ ਤਿਆਰ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਹੈ। ਇਹ ਮੌਕਾ ਨਾ ਸਿਰਫ਼ ਕਿਸੇ ਰਾਜ ਵਿੱਚ ਪਹਿਲੀ ਵਾਰ ਵਿਦਿਆਰਥੀਆਂ ਨੂੰ ਦਿੱਤਾ ਗਿਆ ਹੈ, ਸਗੋਂ ਇਹ ਇੱਕ ਮੁਕਾਬਲਾ ਵੀ ਹੈ ਜਿਸ ’ਚੋਂ ਵਧੀਆ ਸਰਵਰਕ ਡਿਜ਼ਾਈਨ ਪਾਠ-ਪੁਸਤਕਾਂ ’ਤੇ ਲਾਗੂ ਵੀ ਕੀਤੇ ਜਾਣਗੇ। ਇੱਥੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਅਵੀਕੇਸ਼ ਗੁਪਤਾ ਨੇ ਦੱਸਿਆ ਕਿ 30 ਸਤੰਬਰ ਨੂੰ ਸ਼ਾਮ 5 ਵਜੇ ਤੱਕ ਵਿਦਿਆਰਥੀ ਆਪਣੀ ਕਲਾਕਾਰੀ ਨੂੰ ਡਿਜੀਟਲ ਫਾਰਮੈਟ ਵਿੱਚ ਈ-ਮੇਲ ਰਾਹੀਂ apo.material.pseb0gmail.com ’ਤੇ ਭੇਜ ਸਕਦੇ ਹਨ। ਉਹ ਆਪਣਾ ਪੂਰਾ ਨਾਮ, ਪਤਾ, ਸਕੂਲ ਦੇ ਵੇਰਵੇ ਸੰਪਰਕ ਲਈ ਜਾਣਕਾਰੀ ਅਤੇ ਡਿਜ਼ਾਈਨ ਨੂੰ ਤਿਆਰ ਕਰਨ ਦਾ ਸੰਖੇਪ ਵੇਰਵਾ ਵੀ ਨਾਲ ਭੇਜਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਡਿਜ਼ਾਈਨ ਕੀਤੇ ਗਏ ਸਰਵਰਕ ਡਿਜ਼ਾਈਨ ਦੀ ਚੋਣ ਦਾ ਅੰਤਿਮ ਫ਼ੈਸਲਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਿਆ ਜਾਵੇਗਾ। ਸ੍ਰੀ ਗੁਪਤਾ ਨੇ ਦੱਸਿਆ ਕਿ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਡਿਜ਼ਾਈਨ ਨੂੰ ਨਾ ਸਿਰਫ਼ ਪਾਠ-ਪੁਸਤਕ ਦੇ ਕਵਰ ਪੰਨੇ ਉੱਤੇ ਪ੍ਰਿੰਟ ਕਰਵਾਇਆ ਜਾਵੇਗਾ, ਬਲਕਿ ਡਿਜ਼ਾਈਨਰ ਦਾ ਨਾਮ ਵੀ ਉਸ ਉੱਤੇ ਅੰਕਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਬੰਧਤ ਵਿਦਿਆਰਥੀ ਨੂੰ 5000 ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਹਰੇਕ ਵਿਅਕਤੀ ਨੂੰ ਮੌਲਿਕਤਾ ਦਾ ਇੱਕ ਐਲਾਨਨਾਮਾ ਵੀ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਸਕੱਤਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਸਿਰਫ਼ ਪੰਜਾਬ ਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ ਅਤੇ ਉਹ ਇਹ ਕਾਰਜ ਅਧਿਆਪਕਾਂ ਦੀ ਅਗਵਾਈ ਵਿੱਚ ਕਾਰਜ ਕਰ ਸਕਦੇ ਹਨ। ਇਹ ਮੌਕਾ ਵਿਦਿਆਰਥੀਆਂ ਅਤੇ ਅਧਿਕਾਰੀਆਂ ਤੇ ਆਰਟ ਡਿਜ਼ਾਈਨਰਾਂ ਲਈ ਦਿਲਚਸਪੀ ਭਰੀ ਵੰਗਾਰ ਵਾਂਗੂ ਸਿੱਧ ਹੋਵੇਗਾ। ਸਕੂਲ ਬੋਰਡ ਨੇ ਸਬੰਧਤ 145 ਪਾਠ-ਪੁਸਤਕਾਂ ਦੀ ਸੂਚੀ ਅਤੇ ਐਲਾਨਨਾਮਾ ਵੀ ਆਪਣੀ ਵੈੱਬਸਾਈਟ www.pseb.ac.in ’ਤੇ ਉਪਲਬਧ ਕਰਵਾਇਆ ਹੈ।

Advertisement

Advertisement