ਰੇਨਬੋਅ ਸਕੂਲ ਦੀਆਂ ਵਿਦਿਆਰਥਣਾਂ ਗਤਕੇ ’ਚ ਦੋਇਮ
08:46 AM Nov 28, 2024 IST
Advertisement
ਮਾਲੇਰਕੋਟਲਾ:
Advertisement
ਰੇਨਬੋਅ ਪਬਲਿਕ ਸਕੂਲ ਹੁਸੈਨਪੁਰਾ ਦੀਆਂ ਖਿਡਾਰਨਾਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ 68ਵੇਂ ਰਾਜ ਪੱਧਰੀ ਖੇਡ ਮੁਕਾਬਲਿਆਂ ’ਚ ਗਤਕਾ ਵਿੱਚ ਅਮਨਜੋਤ ਕੌਰ, ਹਰਵੀਰ ਕੌਰ ਅਤੇ ਮੁਸਕਾਨ ਨੇ ਦੂਜਾ ਸਥਾਨ ਹਾਸਲ ਕੀਤਾ। ਇਨ੍ਹਾਂ ਵਿੱਚੋਂ ਖਿਡਾਰਨ ਮੁਸਕਾਨ ਨੂੰ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਚੁਣਿਆ ਗਿਆ ਹੈ। ਸਕੂਲ ਦੇ ਚੇਅਰਮੈਨ ਨਰਿੰਦਰ ਸਿੰਘ ਖ਼ਾਲਸਾ ਨੇ ਅੱਜ ਸਵੇਰ ਦੀ ਸਭਾ ਦੌਰਾਨ ਜੇਤੂ ਖਿਡਾਰਨਾਂ ਅਤੇ ਗਤਕਾ ਕੋਚ ਗੁਰਮੀਤ ਸਿੰਘ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕ ਸੁਖਚੈਨ ਸਿੰਘ, ਪ੍ਰਿੰਸੀਪਲ ਰਮਨਦੀਪ ਕੌਰ, ਮਨਦੀਪ ਸ਼ਰਮਾ ਅਤੇ ਸਮੂਹ ਸਟਾਫ਼ ਹਾਜ਼ਰ ਸੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement