ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

06:48 AM Jul 22, 2024 IST
ਕਾਲਜ ਪ੍ਰਿੰਸੀਪਲ ਨਾਲ ਹੋਣਹਾਰ ਵਿਦਿਆਰਥਣਾਂ । -ਫੋਟੋ: ਬਸਰਾ

ਲੁਧਿਆਣਾ: ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਕਰਵਾਈ ਗਈ ਬੀਸੀਏ ਚੌਥੇ ਸਮੈਸਟਰ ਦੀ ਪ੍ਰੀਖਿਆ ਵਿੱਚ ਯੂਨੀਵਰਸਿਟੀ ਪੁਜ਼ੀਸ਼ਨਾਂ ਹਾਸਲ ਕਰਕੇ ਨਾਮਣਾ ਖੱਟਿਆ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੀਆਂ 2 ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਨ੍ਹਾਂ ਵਿੱਚ ਕਾਲਜ ਦੀ ਵਿਦਿਆਰਥਣ ਸ਼ਿਕਸ਼ਾ ਨੇ 375 ਵਿੱਚੋਂ 340 ਅੰਕ (90.66 ਫ਼ੀਸਦ) ਲੈ ਕੇ ਯੂਨੀਵਰਸਿਟੀ ’ਚੋਂ ਤੀਜਾ ਸਥਾਨ ਅਤੇ ਜਸਲੀਨ ਕੌਰ ਨੇ 375 ਵਿੱਚੋਂ 337 ਅੰਕ (89.86 ਫ਼ੀਸਦ) ਲੈ ਕੇ ਪੰਜਵਾਂ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ਉੱਤੇ ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਨੇ ਵਿਦਿਆਰਥਣਾਂ ਅਤੇ ਕੰਪਿਊਟਰ ਸਾਇੰਸ ਵਿਭਾਗ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੀਆਂ ਪ੍ਰੀਖਿਆਵਾਂ ਵਿੱਚ ਵੀ ਵਿਦਿਆਰਥਣਾਂ ਚੰਗੀਆਂ ਉਪਲਬਧੀਆਂ ਹਾਸਲ ਕਰਨਗੀਆਂ। -ਖੇਤਰੀ ਪ੍ਰਤੀਨਿਧ

Advertisement

Advertisement
Advertisement