ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥਣਾਂ ਨੇ ਵਿਦਿਅਕ ਟੂਰ ਲਗਾਇਆ

09:56 AM Sep 25, 2024 IST
ਵਿਦਿਅਕ ਟੂਰ ਦੌਰਾਨ ਵਿਦਿਆਰਥਣਾਂ। -ਫੋਟੋ: ਸੱਤੀ

ਸੁਨਾਮ ਊਧਮ ਸਿੰਘ ਵਾਲਾ:

Advertisement

ਸੰਤ ਬਾਬਾ ਪ੍ਰੀਤਮ ਦਾਸ ਦੀ ਛਤਰ-ਛਾਇਆ ਹੇਠ ਚੱਲ ਰਹੀ ਸੰਸਥਾ ਬਾਬਾ ਪਰਮਾਨੰਦ ਕੰਨਿਆ ਮਹਾਵਿਦਿਆਲਿਆ ਜਖੇਪਲ ਦੀਆਂ ਵਿਦਿਆਰਥਣਾਂ ਨੇ ਪ੍ਰਿੰਸੀਪਲ ਦਰਸ਼ਨ ਖਾਨ ਦੀ ਅਗਵਾਈ ਹੇਠ ਬਠਿੰਡਾ ਦਾ ਇਕ ਰੋਜ਼ਾ ਵਿਦਿਅਕ ਟੂਰ ਲਗਾਇਆ। ਟੂਰ ਦੌਰਾਨ ਵਿਦਿਆਰਥਣਾਂ ਨੇ ਕਿਲ੍ਹਾ ਮੁਬਾਰਕ ਜਾ ਕੇ ਉਸ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਪਰੰਤ ਝੀਲ ਵਿੱਚ ਵੋਟਿੰਗ ਕਰਨ ਤੋਂ ਬਾਅਦ ਚੇਤਕ ਪਾਰਕ ਵਿੱਚ ਵੱਖ-ਵੱਖ ਕਲਾਕ੍ਰਿਤੀਆਂ ਦਾ ਆਨੰਦ ਮਾਣਿਆ। ਇਸ ਤੋਂ ਇਲਾਵਾ ਤਖਤ ਦਮਦਮਾ ਸਹਿਬ ਤਲਵੰਡੀ ਸਾਬੋ ਵਿਖੇ ਗੁਰਦੁਆਰਾ ਸਹਿਬ ਦੇ ਦਰਸ਼ਨ ਕੀਤੇ ਤੇ ਗੁਰੂਆਂ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰੋ. ਸਤਿਗੁਰ ਸਿੰਘ ਨੇ ਦੱਸਿਆ ਕਿ ਅਜਿਹੇ ਵਿਦਿਅਕ ਟੂਰ ਜਿਥੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦੇ ਹਨ, ਉਥੇ ਉਨ੍ਹਾਂ ਦਾ ਸਰਬਪੱਖੀ ਵਿਕਾਸ ਵੀ ਹੁੰਦਾ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Advertisement