ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਨੇ ਬੋਲੀਆਂ ਪਾ ਕੇ ਰੰਗ ਬੰਨ੍ਹਿਆ

10:16 AM Mar 15, 2024 IST
ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਕਾਲਜ ਸਟਾਫ ਨਾਲ।

ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਮਾਰਚ
ਸ੍ਰੀ ਗੁਰੂ ਨਾਨਕ ਦੇਵ ਖ਼ਾਲਸਾ ਕਾਲਜ ਦੀ ਪੰਜਾਬੀ ਸਾਹਿਤ ਸਭਾ ‘ਕਲਮ’ ਵੱਲੋਂ ਅੰਤਰ-ਕਾਲਜ ਮੁਕਾਬਲੇ ਕਰਵਾਏ ਗਏ। ਵਿਦਿਆਰਥੀ ਜਾਨਵੀ ਅਤੇ ਅਮਨ ਨੇ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਪ੍ਰੋਗਰਾਮ ਦੇ ਪਹਿਲੇ ਹਿੱਸੇ ਵਿੱਚ ਮਸ਼ੀਨੀ ਬੁੱਧੀਮਤ ਤੇ ਲੇਖ ਰਚਨਾ, ਪੰਜਾਬੀ ਸੱਭਿਆਚਾਰ ਤੇ ਪੋਸਟਰ ਬਣਤਰ ਅਤੇ ਅੱਖਰਕਾਰੀ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵੱਖ-ਵੱਖ ਕਾਲਜਾਂ ਤੋਂ ਆਏ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਜੱਜਾਂ ਦੀ ਭੂਮਿਕਾ ਡਾ. ਹਰਦੀਪ ਕੌਰ, ਡਾ. ਗੀਤਿਕਾ ਖੁੰਗਰ, ਡਾ. ਵਿਨੈਨੀਤ ਕੌਰ, ਡਾ. ਮਨਜੀਤ ਸਿੰਘ ਅਤੇ ਡਾ. ਸਤੀਸ਼ ਕੁਮਾਰ ਵੱਲੋਂ ਨਿਭਾਈ ਗਈ। ਪ੍ਰੋਗਰਾਮ ਦੇ ਦੂਜੇ ਹਿੱਸੇ ਵਿੱਚ ਲੋਕ ਗੀਤ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਟੱਪੇ, ਬੋਲੀਆਂ, ਮਾਹੀਏ ਗਾ ਕੇ ਸਾਰਿਆਂ ਦਾ ਮਨ ਮੋਹ ਲਿਆ। ਪ੍ਰੋਗਰਾਮ ਕਨਵੀਨਰ ਡਾ. ਸਿਮਰਨ ਕੌਰ ਸੇਠੀ ਨੇ ਸਾਹਿਤ ਦੇ ਨਾਲ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਬਾਰੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਪ੍ਰਿੰਸੀਪਲ ਪ੍ਰੋ. ਗੁਰਮੋਹਿੰਦਰ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਆਖ਼ਿਰ ਵਿੱਚ ਪੰਜਾਬੀ ਵਿਭਾਗ ਦੇ ਕਨਵੀਨਰ ਡਾ. ਪਰਮਜੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਪ੍ਰਕਾਰ ਦੇ ਹੋਰ ਪ੍ਰੋਗਰਾਮ ਪੰਜਾਬੀ ਵਿਭਾਗ ਵੱਲੋਂ ਉਲੀਕੇ ਜਾਂਦੇ ਰਹਿਣਗੇ, ਜੋ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਤੋਂ ਜਾਣੂ ਕਰਵਾਉਂਦੇ ਰਹਿਣਗੇ।

Advertisement

Advertisement