ਅਧਿਆਪਕ ਦੀ ਬਦਲੀ ਖ਼ਿਲਾਫ਼ ਵਿਦਿਆਰਥੀਆਂ ਨੇ ਲਾਇਆ ਧਰਨਾ
ਪੱਤਰ ਪ੍ਰੇਰਕ
ਲਹਿਰਾਗਾਗਾ, 12 ਸਤੰਬਰ
ਇੱਥੇ ਸਕੂਲ ਆਫ ਐਮੀਨੈਂਸ ਦੇ ਪੰਜਾਬੀ ਲੈਕਚਰਆਰ ਨਰਿੰਦਰ ਪਾਲ ਸਿੰਘ ਦੀ ਬਦਲੀ ਰੁਕਵਾਉਣ ਲਈ ਵਿਦਿਆਰਥੀਆਂ ਨੇ ਧਰਨਾ ਲਾਇਆ। ਧਰਨਾਕਾਰੀ ਵਿਦਿਆਰਥੀਆਂ ਨੇ ਕਿਹਾ ਜੇਕਰ ਲੈਕਚਰ ਨਰਿੰਦਰ ਪਾਲ ਸਿੰਘ ਦੀ ਬਦਲੀ ਹੁੰਦੀ ਹੈ ਤਾਂ ਉਨ੍ਹਾਂ ਪੜ੍ਹਾਈ ’ਤੇ ਬੁਰਾ ਅਸਰ ਪਵੇਗਾ। ਵਿਦਿਆਰਥੀਆਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਨਰਿੰਦਰਪਾਲ ਸਿੰਘ ਦੀ ਬਦਲੀ ਨਾ ਕੀਤੀ ਜਾਵੇ। ਮਾਪਿਆਂ ਨੇ ਵੀ ਕਿਹਾ ਕਿ ਜਦੋਂ ਦਾ ਸਕੂਲ ਆਫ ਐਮੀਨੈਂਸ ਸ਼ੁਰੂ ਹੋਇਆ ਹੈ ਉਦੋਂ ਤੋਂ ਹੀ ਨਰਿੰਦਰ ਪਾਲ ਸਿੰਘ ਇਸ ਸਕੂਲ ਨੂੰ ਸੰਭਾਲ ਰਹੇ ਹਨ। ਉਨ੍ਹਾਂ ਕਿਹਾ ਜੇਕਰ ਨਰਿੰਦਰਪਾਲ ਸਿੰਘ ਦੀ ਬਦਲੀ ਹੁੰਦੀ ਹੈ ਤਾਂ ਸਕੂਲ ਵਿੱਚ ਪੜ੍ਹਾਈ ਦਾ ਬੁਰਾ ਹਾਲ ਹੋ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਰਿੰਦਰ ਪਾਲ ਸਿੰਘ ਦੀ ਬਦਲੀ ਨਾ ਕੀਤੀ ਜਾਵੇ। ਦੂਜੇ ਪਾਸੇ ਪ੍ਰਿੰਸੀਪਲ ਨੇ ਕਿਹਾ ਕਿ ਨਰਿੰਦਰ ਪਾਲ ਸਿੰਘ ਨੇ ਆਪਣੀ ਬਦਲੀ ਆਨਲਾਈਨ ਅਪਲਾਈ ਕੀਤੀ ਸੀ ਜੋ ਕਿ ਛਾਜਲੀ ਵਿੱਚ ਹੋ ਗਈ ਹੈ। ਅੱਜ ਉਨ੍ਹਾਂ ਦੀ ਬਦਲੀ ਨੂੰ ਰੋਕਣ ਲਈ ਵਿਦਿਆਰਥੀਆਂ ਅਤੇ ਮਾਪਿਆਂ ਨੇ ਅੱਜ ਸਕੂਲ ਅੱਗੇ ਧਰਨਾ ਲਗਾਇਆ ਹੈ, ਜਿਸ ਦੀ ਰਿਪੋਰਟ ਅਸੀਂ ਉੱਚ ਅਧਿਕਾਰੀਆਂ ਨੂੰ ਸੌਂਪ ਦਿੱਤੀ ਹੈ।