ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਨੂੰ ਚੇਤਨਾ ਪਰਖ ਪ੍ਰੀਖਿਆ ਤੋਂ ਜਾਣੂ ਕਰਵਾਇਆ

07:41 AM Aug 26, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 25 ਅਗਸਤ
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮਵੇਦ, ਸੀਤਾ ਰਾਮ ਬਾਲਦ ਕਲਾਂ, ਸੁਰਿੰਦਰ ਪਾਲ ਉਪਲੀ ਤੇ ਗੁਰਦੀਪ ਸਿੰਘ ਲਹਿਰਾ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਸਥਾਨਕ ਬਚਪਨ ਇੰਗਲਿਸ਼ ਸਕੂਲ ਵਿਖੇ ਸਿਖਿਆਦਾਇਕ ਤਰਕਸ਼ੀਲ ਪ੍ਰੋਗਰਾਮ ਕਰਵਾਇਆ ਗਿਆ। ਸਕੂਲ ਕੋਆਰਡੀਨੇਟਰ ਮੋਨਿਕਾ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ, ਤਰਕਸ਼ੀਲਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਹਾਜ਼ਰੀਨ ਨੂੰ ਅੰਧਵਿਸ਼ਵਾਸ਼ਾਂ, ਵਹਿਮਾਂ ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿੱਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਦਾ ਦ੍ਰਿਸ਼ਟੀਕੋਣ ਵਿਗਿਆਨਕ ਬਣਾਉਣਾ ਹੈ। ਉਨ੍ਹਾਂ ਕਿਹਾ ਬਚਪਨ ਇੰਗਲਿਸ਼ ਸਕੂਲ ਛੇਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਦਾ ਪ੍ਰੀਖਿਆ ਕੇਂਦਰ ਹੋਵੇਗਾ। ਉਪ ਪ੍ਰਿੰਸੀਪਲ ਅੰਜੂ ਨੇ ਤਰਕਸ਼ੀਲ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਅਧਿਆਪਕਾ ਸ਼ਿਲਪਾ, ਸੁਸ਼ਮਾ, ਰੀਤੂ ਹੰਸ, ਗੁਰਵਿੰਦਰ ਕੌਰ, ਸਰਵਜੀਤ ਕੌਰ ਅਤੇ ਲਵਦੀਪ ਹਾਜ਼ਰ ਸਨ।

Advertisement

Advertisement