For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਦੀ ਸਬ-ਕਮੇਟੀ ਨੇ ਮੁੱਖ ਮੰਤਰੀ ਕੋਲੋਂ 13 ਮਾਰਚ ਤੱਕ ਮੁਲਾਕਾਤ ਲਈ ਸਮਾਂ ਮੰਗਿਆ

08:15 AM Mar 10, 2024 IST
ਸ਼੍ਰੋਮਣੀ ਕਮੇਟੀ ਦੀ ਸਬ ਕਮੇਟੀ ਨੇ ਮੁੱਖ ਮੰਤਰੀ ਕੋਲੋਂ 13 ਮਾਰਚ ਤੱਕ ਮੁਲਾਕਾਤ ਲਈ ਸਮਾਂ ਮੰਗਿਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਮਾਰਚ
ਇੱਕ ਸਾਲ ਤੋਂ ਅਸਾਮ ਦੀ ਡਬਿਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸਬ-ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 13 ਮਾਰਚ ਤੱਕ ਮੁਲਾਕਾਤ ਦਾ ਸਮਾਂ ਦੇਣ ਲਈ ਆਖਿਆ ਹੈ। ਪੰਜ ਮੈਂਬਰੀ ਸਬ-ਕਮੇਟੀ ਦੀ ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਹੋਈ। ਮੀਟਿੰਗ ਵਿੱਚ ਸਬ-ਕਮੇਟੀ ਦੇ ਮੈਂਬਰ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਿੱਖ ਚਿੰਤਕ ਅਜਮੇਰ ਸਿੰਘ ਤੇ ਡਾ. ਸੁਖਪ੍ਰੀਤ ਸਿੰਘ ਉੱਦੋਕੇ ਹਾਜ਼ਰ ਸਨ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਜੂਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਖਾਲਸਾ ਨੇ ਦੱਸਿਆ ਕਿ ਡਬਿਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੇ ਕੀਤੇ ਜਾ ਰਹੇ ਘਾਣ ਕਰਕੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਜੇਲ੍ਹ ਵਿਚ ਭੁੱਖ ਹੜਤਾਲ ਕਰ ਰਹੇ ਹਨ। ਇਸੇ ਸਬੰਧ ਵਿੱਚ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਵੀ ਬੰਦ ਸਿੱਖਾਂ ਤੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ 13 ਮਾਰਚ ਤੱਕ ਸਮਾਂ ਦੇਣ ਲਈ ਆਖਿਆ ਗਿਆ ਹੈ ਤਾਂ ਜੋ ਜੇਲ੍ਹਾਂ ਵਿੱਚ ਬੰਦ ਸਿੱਖਾਂ ਸਬੰਧੀ ਮੰਗਾਂ ਪੂਰੀਆਂ ਕਰਵਾਉਣ ਲਈ ਗੱਲਬਾਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਜੇਕਰ ਮੁੱਖ ਮੰਤਰੀ ਵੱਲੋਂ 13 ਮਾਰਚ ਤੱਕ ਸਮਾਂ ਨਾ ਦਿੱਤਾ ਗਿਆ ਜਾਂ ਸਮਾਂ ਦੇ ਕੇ ਵੀ ਮਸਲੇ ਦੇ ਹੱਲ ਵਾਸਤੇ ਕੋਈ ਸਾਰਥਕ ਹੁੰਗਾਰਾ ਨਾ ਭਰਿਆ ਗਿਆ ਤਾਂ ਅਗਲੇ ਪ੍ਰੋਗਰਾਮ ਬਾਰੇ ਵਿਚਾਰ ਕਰਨ ਵਾਸਤੇ 14 ਮਾਰਚ ਨੂੰ ਸਬ -ਕਮੇਟੀ ਦੀ ਮੀਟਿੰਗ 2 ਵਜੇ ਮੁਡ ਰੱਖ ਲਈ ਗਈ ਹੈ।

Advertisement

Advertisement
Author Image

sukhwinder singh

View all posts

Advertisement
Advertisement
×