ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿਹੋਵਾ ਦੇ ਲੋਕਾਂ ਦਾ ਸਮਰਥਨ ਹੀ ਮੇਰੀ ਤਾਕਤ: ਮਨਦੀਪ ਚੱਠਾ

08:39 AM Sep 26, 2024 IST
ਪੰਜਾਬੀ ਵਿਸ਼ਵਕਰਮਾ ਭਵਨ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਉਮੀਦਵਾਰ ਮਨਦੀਪ ਸਿੰਘ ਚੱਠਾ।

ਸਤਪਾਲ ਰਾਮਗੜ੍ਹੀਆ
ਪਿਹੋਵਾ, 25 ਸਤੰਬਰ
ਇੱਥੋਂ ਕਾਂਗਰਸੀ ਉਮੀਦਵਾਰ ਮਨਦੀਪ ਸਿੰਘ ਚੱਠਾ ਨੇ ਆਪਣੀ ਜਨ ਸੰਪਰਕ ਮੁਹਿੰਮ ਦੇ ਤਹਿਤ ਪਿੰਡ ਹਰੀਗੜ੍ਹ ਭੋਰਖ, ਇਸਮਾਈਲਾਬਾਦ, ਨੰਦ ਕਲੋਨੀ ਨੰਬਰ 2, ਗਊਚਰੰਦ, ਪੰਜਾਬੀ ਵਿਸ਼ਵਕਰਮਾ ਭਵਨ ਵਿਖੇ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਚੱਠਾ ਨੇ ਕਾਂਗਰਸ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਾਈਆਂ ਅਤੇ ਪਿਹੋਵਾ ਦੇ ਇਲਾਹੀ ਲੋਕਾਂ ਨੂੰ ਆਪਣੀ ਤਾਕਤ ਦੱਸਿਆ। ਪੰਜਾਬੀ ਵਿਸ਼ਵਕਰਮਾ ਭਵਨ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਪਿਹੋਵਾ ਵਿੱਚ ਉਨ੍ਹਾਂ ਨੂੰ ਜੋ ਭਰਪੂਰ ਸਮਰਥਨ ਮਿਲ ਰਿਹਾ ਹੈ, ਉਹ ਉਨ੍ਹਾਂ ਦੀ ਤਾਕਤ ਹੈ। ਉਨ੍ਹਾਂ ਲੋਕਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਲਕਾ ਪਿਹੋਵਾ ਦੇ ਲੋਕਾਂ ਦਾ ਪਿਆਰ ਅਤੇ ਸਹਿਯੋਗ ਹੀ ਉਨ੍ਹਾਂ ਦੀ ਅਸਲ ਤਾਕਤ ਹੈ ਅਤੇ ਇਸੇ ਤਾਕਤ ਦੇ ਬਲ ’ਤੇ ਉਹ ਇਲਾਕੇ ਦੇ ਵਿਕਾਸ ਅਤੇ ਤਰੱਕੀ ਦਾ ਨਵਾਂ ਸੁਨਹਿਰੀ ਅਧਿਆਏ ਲਿਖਣ ਦਾ ਸੰਕਲਪ ਲੈਂਦੇ ਹਨ। ਉਨ੍ਹਾਂ ਕਿਹਾ ਕਿ ਜਨਤਾ ਦਾ ਆਸ਼ੀਰਵਾਦ ਉਨ੍ਹਾਂ ਲਈ ਪ੍ਰੇਰਨਾ ਸਰੋਤ ਹੈ, ਜੋ ਲਗਾਤਾਰ ਅੱਗੇ ਵਧਣ ਲਈ ਊਰਜਾ ਪ੍ਰਦਾਨ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਸ੍ਰੀ ਚੱਠਾ ਨੇ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਜਨਤਾ ਦਾ ਸਮਰਥਨ ਕਾਂਗਰਸ ਪਾਰਟੀ ਦੇ ਨਾਲ ਹੈ। ਹਰ ਵਰਗ ਦੇ ਲੋਕਾਂ ਨੇ ਕਾਂਗਰਸ ਵਿੱਚ ਭਰੋਸਾ ਪ੍ਰਗਟ ਕਰਦਿਆਂ ਵਿਕਾਸ ਦੀ ਇਸ ਯਾਤਰਾ ਨੂੰ ਅੱਗੇ ਲਿਜਾਣ ਦਾ ਵਾਅਦਾ ਕੀਤਾ। ਇਸ ਮੌਕੇ ਪੰਜਾਬੀ ਵਿਸ਼ਵਕਰਮਾ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ ਭੁੱਲਰ, ਬਲਬੀਰ ਸਿੰਘ, ਸਤਨਾਮ ਸਿੰਘ, ਬਲਿਹਾਰ ਸਿੰਘ, ਕਵਲਜੀਤ ਸਿੰਘ ਹਾਜ਼ਰ ਸਨ।

Advertisement

Advertisement