ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਪਰੀਮ ਕੋਰਟ ਵਕੀਲ ਵਿਕਟੋਰੀਆ ਗੌਰੀ ਨੂੰ ਮਦਰਾਸ ਹਾਈ ਦਾ ਜੱਜ ਲਾਉਣ ਖ਼ਿਲਾਫ਼ ਪਟੀਸ਼ਨ ’ਤੇ 7 ਫਰਵਰੀ ਨੂੰ ਕਰੇਗੀ ਸੁਣਵਾਈ

10:32 PM Feb 06, 2023 IST

ਨਵੀਂ ਦਿੱਲੀ, 6 ਫਰਵਰੀ

Advertisement

ਸੁਪਰੀਮ ਕੋਰਟ ਨੇ ਅੱਜ ਮਹਿਲਾ ਵਕੀਲ ਲਕਸ਼ਮਨ ਚੰਦਰ ਵਿਕਟੋਰੀਆ ਗੌਰੀ ਨੂੰ ਮਦਰਾਸ ਹਾਈ ਕੋਰਟ ਵਿੱਚ ਜੱਜ ਨਿਯੁਕਤ ਕਰਨ ਨੂੰ ਚੁਣੌਤੀ ਦਿੰਦੀ ਪਟੀਸ਼ਨ ‘ਤੇ ਮੁੜ ਵਿਚਾਰ ਕਰਦਿਆਂ ਤੁਰੰਤ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ। ਸਿਖਰਲੀ ਅਦਾਲਤ ਨੇ ਮਾਮਲੇ ‘ਤੇ ਸੁਣਵਾਈ ਤਰੀਕ 10 ਫਰਵਰੀ ਦੀ ਬਜਾਏ ਹੁਣ 7 ਫਰਵਰੀ ਕਰ ਦਿੱਤੀ ਹੈ। ਇਸ ਪਹਿਲਾਂ ਸੁਪਰੀਮ ਕੋਰਟ ਦੇ ਇੱਕ ਬੈਂਚ ਨੇ ਅੱਜ ਹੀ ਗੌਰੀ ਦੀ ਨਿਯੁਕਤੀ ਨੂੰ ਚੁਣੌਤੀ ਦਿੰਦੀ ਪਟੀਸ਼ਨ ‘ਤੇ 10 ਫਰਵਰੀ ਨੂੰ ਸੁਣਵਾਈ ਕਰਨ ਦੀ ਸਹਿਮਤੀ ਦਿੱਤੀ ਸੀ। ਸੀਜੇਆਈ ਡੀ.ਵਾਈ. ਚੰਦਰਚੂੜ, ਜਸਟਿਸ ਪੀ.ਐੱਸ. ਨਰਸਿਮ੍ਹਾ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਦੇ ਬੈਂਚ ਨੇ ਸੀਨੀਅਰ ਵਕੀਲ ਰਾਜੂ ਰਾਮਾਚੰਦਰਨ ਵੱਲੋਂ ਗੌਰੀ ਦੀ ਇੱਕ ਵਧੀਕ ਜੱਜ ਵਜੋਂ ਨਿਯੁਕਤੀ ਦੇ ਮਾਮਲੇ ‘ਤੇ ਧਿਆਨ ਦਿਵਾਏ ਜਾਣ ‘ਤੇ ਕਿਹਾ, ”ਅਸੀਂ ਮਾਮਲੇ ਵਿੱਚ ਘਟਨਾਕ੍ਰਮ ਦਾ ਨੋਟਿਸ ਲਿਆ ਹੈ। ਅਸੀਂ ਇਸ ਨੂੰ ਭਲਕੇ ਸਵੇਰ ਲਈ ਸੂਚੀਬੱਧ ਕਰ ਸਕਦੇ ਹਾਂ। ਅਸੀਂ ਇੱਕ ਬੈਂਚ ਕਾਇਮ ਕਰ ਸਕਦੇ ਹਾਂ।” ਦੱਸਣਯੋਗ ਹੈ ਕਿ ਵਕੀਲ ਵਿਕਟੋਰੀਆ ਗੌਰੀ ਦੇ ਭਾਜਪਾ ਨਾਲ ਕਥਿਤ ਸਬੰਧਾਂ ਬਾਰੇ ਗੱਲ ਸਾਹਮਣੇ ਆਉਣ ਮਗਰੋਂ ਵਿਵਾਦ ਸ਼ੁਰੂ ਹੋਇਆ ਹੈ। ਵਕੀਲ ਦੀਆਂ ਮੁਸਲਿਮ ਅਤੇ ਈਸਾਈ ਭਾਈਚਾਰਿਆਂ ਖ਼ਿਲਾਫ਼ ਕਥਿਤ ਟਿੱਪਣੀਆਂ ਜਨਤਕ ਤੌਰ ‘ਤੇ ਸਾਹਮਣੇ ਆਈਆਂ ਹਨ। -ਪੀਟੀਆਈ

Advertisement

Advertisement
Advertisement