For the best experience, open
https://m.punjabitribuneonline.com
on your mobile browser.
Advertisement

ਹਾਈ ਕੋਰਟ ਦੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ-ਮੁਹਾਲੀ ਸੜਕ ਤੋਂ ਹਟਾਉਣ ਦੇ ਹੁਕਮਾਂ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ

06:30 PM Jul 19, 2024 IST
ਹਾਈ ਕੋਰਟ ਦੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਮੁਹਾਲੀ ਸੜਕ ਤੋਂ ਹਟਾਉਣ ਦੇ ਹੁਕਮਾਂ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ
Advertisement

ਨਵੀਂ ਦਿੱਲੀ, 19 ਜੁਲਾਈ
ਸੁਪਰੀਮ ਕੋਰਟ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ ਜਿਸ ਵਿੱਚ ਪ੍ਰਦਰਸ਼ਨਕਾਰੀਆਂ ਤੋਂ ਚੰਡੀਗੜ੍ਹ-ਮੁਹਾਲੀ ਸੜਕ ਖਾਲੀ ਕਰਵਾਉਣ ਲਈ ਕਿਹਾ ਗਿਆ ਸੀ। ਇਸ ਸਾਲ ਮਈ ਵਿਚ ਸੁਪਰੀਮ ਕੋਰਟ ਨੇ ਇਕ ਵੱਖਰੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਦੇ 9 ਅਪਰੈਲ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ ਸੀ।
ਸੁਪਰੀਮ ਕੋਰਟ ਦੇ ਜਸਟਿਸ ਬੀ ਆਰ ਗਵਈ, ਕੇ ਵੀ ਵਿਸ਼ਵਾਨਾਥਨ ਅਤੇ ਐਨ ਕੋਟੀਸ਼ਵਰ ਸਿੰਘ ਦੇ ਬੈਂਚ ਨੇ ਅੱਜ ਇਸ ਸਬੰਧੀ ਪਟੀਸ਼ਨ ਪਾਉਣ ਵਾਲੀ ਐਨਜੀਓ ਤੋਂ ਜਵਾਬ ਮੰਗਦਿਆਂ ਇਸ ਮੁੱਦੇ ਸਬੰਧੀ ਸਾਰੀਆਂ ਪਟੀਸ਼ਨਾਂ ਨੂੰ ਇਕੱਠਾ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਹਾਈ ਕੋਰਟ ਨੇ ਆਪਣੇ 9 ਅਪਰੈਲ ਦੇ ਹੁਕਮਾਂ ਵਿੱਚ ਕਿਹਾ ਸੀ ਕਿ ਇਸ ਸਬੰਧੀ ਵਾਰ-ਵਾਰ ਮੌਕੇ ਦਿੱਤੇ ਜਾਣ ਦੇ ਬਾਵਜੂਦ ਨਾ ਤਾਂ ਪੰਜਾਬ ਅਤੇ ਨਾ ਹੀ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਲੋਕਾਂ ਨੂੰ ਦਰਪੇਸ਼ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ। ਇਹ ਹੁਕਮ ਇੱਕ ਐਨਜੀਓ ਦੀ ਪਟੀਸ਼ਨ ’ਤੇ ਦਿੱਤੇ ਗਏ ਸੀ ਜਿਸ ਵਿੱਚ ਦਲੀਲ ਦਿੱਤੀ ਗਈ ਸੀ ਕਿ ਫਰਵਰੀ 2023 ਤੋਂ ਚੱਲ ਰਹੇ ਚੰਡੀਗੜ੍ਹ-ਮੁਹਾਲੀ ਸੜਕ ’ਤੇ ਪ੍ਰਦਰਸ਼ਨ ਕਾਰਨ ਸਥਾਨਕ ਲੋਕਾਂ ਅਤੇ ਯਾਤਰੀਆਂ ਨੂੰ ਬੇਲੋੜੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਤੇ ਮੁਹਾਲੀ ਦੀ ਹੱਦ ’ਤੇ ਪ੍ਰਦਰਸ਼ਨਕਾਰੀ ਸਿੱਖ ਬੰਦੀਆਂ ਦੀ ਰਿਹਾਈ ਮੰਗ ਰਹੇ ਹਨ।

Advertisement

Advertisement
Author Image

sukhitribune

View all posts

Advertisement
Advertisement
×