ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ ਐੱਸਵਾਈਐੱਲ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਲਈ ਕਿਹਾ

03:00 PM Oct 04, 2023 IST
featuredImage featuredImage

ਨਵੀਂ ਦਿੱਲੀ, 4 ਅਕਤੂਬਰ

Advertisement

ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਵਿਚਾਲੇ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਵਵਿਾਦ 'ਤੇ ਅੱਜ ਪੰਜਾਬ ਸਰਕਾਰ ਨੂੰ ਖਿਚਾਈ ਕੀਤੀ। ਅੱਜ ਸੁਣਵਾਈ 'ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮਸਲੇ ’ਤੇ ਰਾਜਨੀਤੀ ਨਾ ਕਰੇ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ। ਜਸਟਿਸ ਸੰਜੈ ਕਿਸ਼ਨ ਕੌਲ ਦੀ ਅਗਵਾਈ ਹੇਠਲੇ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਜੇ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਉਸਾਰੂ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਏ ਘਟਨਾਕ੍ਰਮ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ। ਹਰਿਆਣਾ ਸਰਕਾਰ ਨੇ ਸੁਣਵਾਈ ਦੌਰਾਨ ਕਿਹਾ ਕਿ ਇਹ ਵਵਿਾਦ ਦੋ ਦਹਾਕਿਆਂ ਤੋਂ ਚੱਲ ਰਿਹਾ ਹੈ। ਪੰਜਾਬ ਸਰਕਾਰ ਇਸ ਸਮੱਸਿਆ ਦਾ ਹੱਲ ਨਹੀਂ ਚਾਹੁੰਦੀ। ਪਿਛਲੀਆਂ 2 ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ। ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ ਐੱਸਵਾਈਐੱਲ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਹੈ, ਜਿਸ ਵਿੱਚ ਇਹ ਦੇਖਿਆ ਜਾਣਾ ਹੈ ਕਿ ਇੱਥੇ ਕਿੰਨੀ ਜ਼ਮੀਨ ਹੈ ਅਤੇ ਕਿੰਨੀ ਨਹਿਰ ਬਣੀ ਹੈ। ਇਸ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣਾ ਹੋਵੇਗਾ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਹਰਿਆਣਾ ਵਿੱਚ ਐੱਸਵਾਈਐੱਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਪਗ ਪੂਰੀ ਹੋ ਚੁੱਕੀ ਹੈ। ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਚੱਲ ਰਹੇ ਇਸ ਵਵਿਾਦ ਦਾ ਹੱਲ ਲੱਭਣ ਦੀ ਦਿਸ਼ਾ 'ਚ ਕੰਮ ਕਰ ਰਹੇ ਹਾਂ। ਆਸ ਹੈ ਕਿ ਪੰਜਾਬ ਸਰਕਾਰ ਵੀ ਇਸ ਦਿਸ਼ਾ 'ਚ ਕੰਮ ਕਰੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਐੱਸਵਾਈਐੱਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ।

Advertisement
Advertisement