ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਪਰੀਮ ਕੋਰਟ ਨੇ ਡਾਕਟਰਾਂ ਨੂੰ ਕੰਮ ’ਤੇ ਪਰਤਣ ਲਈ ਕਿਹਾ

12:06 PM Aug 22, 2024 IST
ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠ ਕੋਲਕਾਤਾ ਡਾਕਟਰ ਬਲਾਤਕਾਰ ਅਤੇ ਕਤਲ ਮਾਮਲੇ ਦੀ ਸੁਣਵਾਈ ਕਰਦਾ ਹੋਇਆ ਸੁਪਰੀਮ ਕੋਰਟ ਦਾ ਬੈਂਚ। ਫੋਟੋ: ਪੀਟੀਆਈ

ਨਵੀਂ ਦਿੱਲੀ, 22 ਅਗਸਤ
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿਚ ਪੋਸਟ ਗ੍ਰੈਜੂਏਟ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਮੁੜ ਕੰਮ ਸ਼ੁਰੂ ਕਰਨ ਲਈ ਕਿਹਾ। ਅਦਾਲਤ ਨੇ ਡਾਕਟਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਦੁਬਾਰਾ ਜੁਆਇਨ ਕਰਨ ’ਤੇ ਕੋਈ ਵਿਰੋਧੀ ਕਾਰਵਾਈ ਨਹੀਂ ਕੀਤੀ ਜਾਵੇਗੀ।  ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੂੰ ਏਮਜ਼ ਨਾਗਪੁਰ ਦੇ ਰੈਜ਼ੀਡੈਂਟ ਡਾਕਟਰਾਂ ਦੇ ਵਕੀਲ ਨੇ ਦੱਸਿਆ ਕਿ ਕੋਲਕਾਤਾ ਬਲਾਤਕਾਰ-ਕਤਲ ਮਾਮਲੇ ਨੂੰ ਲੈ ਕੇ ਹੋਏ ਵਿਰੋਧ ਪ੍ਰਦਰਸ਼ਨਾਂ ਦਾ ਉਨ੍ਹਾਂ ਨੂੰ ਸ਼ਿਕਾਰ ਬਣਾਇਆ ਜਾ ਰਿਹਾ ਹੈ। ਇਸ ’ਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ, ‘‘ਇੱਕ ਵਾਰ ਜਦੋਂ ਉਹ ਡਿਊਟੀ 'ਤੇ ਪਰਤ ਜਾਣਗੇ ਤਾਂ ਅਸੀਂ ਅਧਿਕਾਰੀਆਂ ’ਤੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਲਈ ਦਬਾਅ ਪਾਵਾਂਗੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਜੇ ਡਾਕਟਰ ਕੰਮ ਨਹੀਂ ਕਰਨਗੇ ਤਾਂ ਜਨਤਕ ਸਿਹਤ ਬੁਨਿਆਦੀ ਢਾਂਚਾ ਕਿਵੇਂ ਚੱਲੇਗਾ।’’  ਬੈਂਚ ਨੇ ਕਿਹਾ, ‘‘ਜੇ ਉਸ ਤੋਂ ਬਾਅਦ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਾਡੇ ਕੋਲ ਆਓ, ਪਰ ਉਨ੍ਹਾਂ ਨੂੰ ਪਹਿਲਾਂ ਕੰਮ ਕਰਨ ਲਈ ਰਿਪੋਰਟ ਕਰਨ ਦਿਓ।’’ -ਪੀਟੀਆਈ

Advertisement

ਕੋਲਕਾਤਾ ਪੁਲੀਸ ਦੀ ਐਫਆਈਆਰ ਦਰਜ ਕਰਨ ’ਚ ਦੇਰੀ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ: ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਕਤਲ ਦੇ ਮਾਮਲੇ ’ਚ ਗੈਰ-ਕੁਦਰਤੀ ਮੌਤ ਦੀ ਐਫਆਈਆਰ ਦਰਜ ਕਰਨ ਵਿੱਚ ਕੋਲਕਾਤਾ ਪੁਲੀਸ ਵੱਲੋਂ ਕੀਤੀ ਦੇਰੀ ਨੂੰ ‘ਬਹੁਤ ਹੀ ਪ੍ਰੇਸ਼ਾਨ ਕਰਨ ਵਾਲਾ ਕਾਰਾ’ ਕਰਾਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਬੈਂਚ ਨੇ ਪੁਲੀਸ ਵੱਲੋਂ ਕਰਵਾਈਆਂ ਗਈਆਂ ਕਾਨੂੰਨੀ ਰਸਮਾਂ ਦੀ ਤਰਤੀਬ ਅਤੇ ਸਮੇਂ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ 9 ਅਗਸਤ ਨੂੰ ਗੈਰ-ਕੁਦਰਤੀ ਮੌਤ ਦੇ ਤੌਰ ’ਤੇ ਕੇਸ ਦਰਜ ਕਰਨ ਤੋਂ ਪਹਿਲਾਂ ਸ਼ਾਮ 6.10 ਤੋਂ 7.10 ਵਜੇ ਤੱਕ ਮ੍ਰਿਤਕ ਦਾ ਪੋਸਟਮਾਰਟਮ ਕੀਤਾ ਗਿਆ ਸੀ। ਬੈਂਚ ਨੇ ਕਿਹਾ ਕਿ ਪੁਲੀਸ ਦੇ ਇਸ ਕਾਰੇ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਿਖਰਲੀ ਅਦਾਲਤ ਨੇ ਐਫ਼ਆਈਆਰ ਦਰਜ ਕਰਨ ਵਾਲੇ ਕੋਲਕਾਤਾ ਪੁਲੀਸ ਦੇ ਅਧਿਕਾਰੀ ਨੂੰ ਅਗਲੀ ਸੁਣਵਾਈ ਵਿੱਚ ਪੇਸ਼ ਹੋਣ ਅਤੇ ਐਫਆਈਆਰ ਦੇ ਸਮੇਂ ਦਾ ਖੁਲਾਸਾ ਕਰਨ ਲਈ ਕਿਹਾ ਹੈ। -ਪੀਟੀਆਈ

Advertisement
Advertisement
Advertisement