For the best experience, open
https://m.punjabitribuneonline.com
on your mobile browser.
Advertisement

ਵੀਵੀਪੈਟ ਨਾਲ ਵੋਟਾਂ ਦਾ ਮਿਲਾਨ ਮਾਮਲੇ ਵਿੱਚ ਸੁਪਰੀਮ ਕੋਰਟ ਅੱਜ ਕਰ ਸਕਦਾ ਹੈ ਹਦਾਇਤਾਂ

06:37 AM Apr 24, 2024 IST
ਵੀਵੀਪੈਟ ਨਾਲ ਵੋਟਾਂ ਦਾ ਮਿਲਾਨ ਮਾਮਲੇ ਵਿੱਚ ਸੁਪਰੀਮ ਕੋਰਟ ਅੱਜ ਕਰ ਸਕਦਾ ਹੈ ਹਦਾਇਤਾਂ
Advertisement

ਨਵੀਂ ਦਿੱਲੀ: ਸੁਪਰੀਮ ਕੋਰਟ ਈਵੀਐੱਮ ਵਿੱਚ ਪੈਣ ਵਾਲੀਆਂ ਵੋਟਾਂ ਦਾ ਵੋਟਰ ਵੈਰੀਫਾਇਬਲ ਪੇਪਰ ਆਡਿਟ ਟਰੇਲ (ਵੀਵੀਪੈਟ) ਨਾਲ ਮਿਲਾਨ ਕਰਨ ਦੀ ਮੰਗ ਕਰਨ ਵਾਲੀਆਂ ਵੱਖ-ਵੱਖ ਪਟੀਸ਼ਨਾਂ ’ਤੇ ਬੁੱਧਵਾਰ ਨੂੰ ਕੁੱਝ ਹਦਾਇਤਾਂ ਜਾਰੀ ਕਰ ਸਕਦਾ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਸਾਰੀਆਂ ਸਬੰਧਤ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ 18 ਅਪਰੈਲ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਪਟੀਸ਼ਨਰਾਂ ਵਿੱਚ ਸ਼ਾਮਲ ਐੱਨਜੀਓ ‘ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼’ (ਏਡੀਆਰ) ਨੇ ਵੀਵੀਪੈਟ ਮਸ਼ੀਨਾਂ ’ਤੇ ਪਾਰਦਰਸ਼ੀ ਸ਼ੀਸ਼ੇ ਨੂੰ ਧੁੰਦਲੇ ਸ਼ੀਸ਼ੇ ਵਿੱਚ ਬਦਲਣ ਦੇ ਚੋਣ ਕਮਿਸ਼ਨ ਦੇ 2017 ਦੇ ਫੈਸਲੇ ਨੂੰ ਬਦਲਣ ਦੀ ਮੰਗ ਕੀਤੀ ਸੀ ਜਿਸ ਤਹਿਤ ਇੱਕ ਵੋਟਰ ਸਿਰਫ਼ ਸੱਤ ਸੈਕਿੰਡ ਲਈ ਰੌਸ਼ਨੀ ਹੋਣ ’ਤੇ ਹੀ ਪਰਚੀ ਦੇਖ ਸਕਦਾ ਹੈ। ਐੱਨਜੀਓ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਨ ਨੇ ਅਦਾਲਤ ਨੂੰ ਕਿਹਾ ਸੀ ਕਿ ਇਸ ਮਾਮਲੇ ਦੀ ਤੁਰੰਤ ਸੁਣਵਾਈ ਹੋਣੀ ਚਾਹੀਦੀ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×