ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ਖ਼ਿਲਾਫ਼ ਸੋਰੇਨ ਦੀ ਪਟੀਸ਼ਨ ਨਾ ਸੁਣੀ

11:58 AM Feb 02, 2024 IST

ਨਵੀਂ ਦਿੱਲੀ, 2 ਫਰਵਰੀ
ਸੁਪਰੀਮ ਕੋਰਟ ਨੇ ਅੱਜ ਮਨੀ ਲਾਂਡਰਿੰਗ ਮਾਮਲੇ ਵਿਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਟੀਸ਼ਨ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਸੋਰੇਨ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਸੰਜੀਵ ਖੰਨਾ, ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਜਸਟਿਸ ਬੇਲਾ ਐੱਮ. ਤ੍ਰਿਵੇਦੀ ਦੇ ਬੈਂਚ ਨੇ ਸੋਰੇਨ ਵੱਲੋਂ ਪੇਸ਼ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਅਭਿਸ਼ੇਕ ਸਿੰਘਵੀ ਨੂੰ ਰਾਹਤ ਲਈ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ।

Advertisement

ਇਸ ਦੌਰਾਨ ਰਾਂਚੀ ’ਚ ਪੀਐੱਮਐੱਲਏ ਅਦਾਲਤ ਨੇ ਹੇਮੰਤ ਸੋਰੇਨ ਨੂੰ ਪੰਜ ਦਿਨ ਦੀ ਈਡੀ ਦੀ ਹਿਰਾਸਤ ’ਚ ਭੇਜ ਦਿੱਤਾ ਹੈ।

Advertisement
Advertisement