ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਪਰੀਮ ਕੋਰਟ ਵੱਲੋਂ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਅੰਤ੍ਰਿਮ ਜ਼ਮਾਨਤ

12:33 PM Jul 12, 2024 IST
ਅਰਵਿੰਦ ਕੇਜਰੀਵਾਲ ਦੀ ਫਾਈਲ ਫੋਟੋ।

ਨਵੀਂ ਦਿੱਲੀ, 12 ਜੁਲਾਈ
ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਵੀ ਮੁੱਖ ਮੰਤਰੀ ਕੇਜਰੀਵਾਲ ਹੁਣੇ ਜੇਲ੍ਹ ਵਿੱਚ ਹੀ ਰਹਿਣਗੇ ਕਿਉਂਕਿ ਸੀਬੀਆਈ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਸਿਖ਼ਰਲੀ ਅਦਾਲਤ ਨੇ ਕਿਹਾ ਕਿ ਇਹ ਫ਼ੈਸਲਾ ਕੇਜਰੀਵਾਲ ਨੇ ਲੈਣਾ ਹੈ ਕਿ ਉਹ ਮੁੱਖ ਮੰਤਰੀ ਬਣੇ ਰਹਿਣਾ ਚਾਹੁੰਦੇ ਹਨ ਜਾਂ ਨਹੀਂ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ, ‘‘ਅਸੀਂ ਇਹ ਸੱਚ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਅਰਵਿੰਦ ਕੇਜਰੀਵਾਲ ਇਕ ਚੁਣੇ ਹੋਏ ਨੁਮਾਇੰਦੇ ਹਨ। ਉਹ ਪਿਛਲੇ 90 ਦਿਨਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ।’’ ਅਦਾਲਤ ਨੇ ਕਿਹਾ ਕਿ ਕਿਉਂਕਿ ਇਹ ਮਾਮਲੇ ਜ਼ਿੰਦਗੀ ਦੇ ਅਧਿਕਾਰ ਨਾਲ ਸਬੰਧਤ ਹੈ, ਇਸ ਵਾਸਤੇ ਇਸ ਮਾਮਲੇ ਨੂੰ ਵੱਡੇ ਬੈਂਚ ਕੋਲ ਭੇਜਿਆ ਗਿਆ ਹੈ। ਬੈਂਚ ਨੇ ਈਡੀ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਵੈਧਤਾ ਨਾਲ ਸਬੰਧਤ ਸਵਾਲਾਂ ਨੂੰ ਵੱਡੇ ਬੈਂਚ ਕੋਲ ਭੇਜ ਦਿੱਤਾ ਹੈ। ਅਦਾਲਤ ਨੇ ਈਡੀ ਦੀ ਗ੍ਰਿਫ਼ਤਾਰੀ ਦੀ ਸ਼ਕਤੀ ਅਤੇ ਨੀਤੀ ਨਾਲ ਸਬੰਧਤ ਤਿੰਨ ਸਵਾਲ ਤੈਅ ਕੀਤੇ ਅਤੇ ਕਿਹ ਕਿ ਕੇਜਰੀਵਾਲ ਨੂੰ 10 ਮਈ ਦੇ ਹੁਕਮਾਂ ਦੀਆਂ ਸ਼ਰਤਾਂ ਮੁਤਾਬਕ ਅੰਤ੍ਰਿਮ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇਗਾ। ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਉਪਰੰਤ 26 ਜੂਨ ਨੂੰ ਕੇਜਰੀਵਾਲ ਨੂੰ ਸੀਬੀਆਈ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਹ ਮਾਮਲੇ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 2021-22 ਨਾਲ ਸਬੰਧਤ ਹਨ ਜੋ ਬਾਅਦ ਵਿੰਚ ਰੱਦ ਕਰ ਦਿੱਤੀ ਗਈ ਸੀ।
ਉੱਧਰ, ਆਮ ਆਦਮੀ ਪਾਰਟੀ ਨੇ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿੱਚ ਈਡੀ ਵੱਲੋਂ ਦਰਜ ਮਨੀ ਲਾਂਡਰਿੰਗ ਕੇਸ ’ਚ ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤ੍ਰਿਮ ਜ਼ਮਾਨਤ ਦਿੱਤੇ ਜਾਣ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਖ਼ਰਲੀ ਅਦਾਲਤ ਦੇ ਇਸ ਫੈਸਲੇ ਨਾਲ ਭਾਜਪਾ ਦੀ ਸਾਜ਼ਿਸ਼ ਬੇਨਿਕਾਬ ਹੋਈ ਹੈ। ਇਸ ਸਬੰਧੀ ‘ਆਪ’ ਆਗੂ ਆਤਿਸ਼ੀ, ਸੌਰਭ ਭਾਰਦਵਾਜ ਅਤੇ ਸੰਦੀਪ ਪਾਠਕ ਨੇ ਇਕ ਸਾਂਝੀ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਸੁਪਰੀਮ ਕੋਰਟ ਦੇ ਫੈਸਲੇ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ। -ਪੀਟੀਆਈ

Advertisement

Advertisement
Advertisement