For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਵੱਲੋਂ ਕੌਮੀ ਮੈਡੀਕਲ ਕਮਿਸ਼ਨ ਨੂੰ ਦਸ ਲੱਖ ਦਾ ਜੁਰਮਾਨਾ

07:56 AM Sep 12, 2024 IST
ਸੁਪਰੀਮ ਕੋਰਟ ਵੱਲੋਂ ਕੌਮੀ ਮੈਡੀਕਲ ਕਮਿਸ਼ਨ ਨੂੰ ਦਸ ਲੱਖ ਦਾ ਜੁਰਮਾਨਾ
Advertisement

ਨਵੀਂ ਦਿੱਲੀ, 11 ਸਤੰਬਰ
ਸੁਪਰੀਮ ਕੋਰਟ ਨੇ ਕਿਹਾ ਕਿ ਕੌਮੀ ਮੈਡੀਕਲ ਕਮਿਸ਼ਨ (ਐੱਨਐੱਮਸੀ) ਸਰਕਾਰ ਦਾ ਅੰਗ ਹੈ ਅਤੇ ਉਸ ਤੋਂ ਨਿਰਪੱਖ ਤੇ ਤਰਕਸੰਗਤ ਢੰਗ ਨਾਲ ਕੰਮ ਕਰਨ ਦੀ ਉਮੀਦ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਸਿਖ਼ਰਲੀ ਅਦਾਲਤ ਨੇ ਕੇਰਲ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਅਤੇ ਪਟੀਸ਼ਨਰਾਂ ’ਤੇ ਦਸ ਲੱਖ ਰੁਪਏ ਦੇ ਜੁਰਮਾਨਾ ਵੀ ਲਾਇਆ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਮੈਡੀਕਲ ਕਾਲਜ ਨੂੰ ਵਿਦਿਅਕ ਸਾਲ 2023-24 ਲਈ ਸੀਟਾਂ ਦੀ ਗਿਣਤੀ 150 ਤੋਂ ਵਧਾ ਕੇ 250 ਕਰਨ ਦੀ ਦਿੱਤੀ ਗਈ ਮਨਜ਼ੂਰੀ ਵਾਪਸ ਲੈਣ ਸਬੰਧਤੀ ਮਾਮਲੇ ਵਿੱਚ ਐੱਨਐੱਮਸੀ ਅਤੇ ਹੋਰਾਂ ਵੱਲੋਂ ਦਾਇਰ ਪਟੀਸ਼ਨਾਂ ’ਤੇ ਵਿਚਾਰ ਕਰ ਰਹੀ ਸੀ। -ਪੀਟੀਆਈ

Advertisement

Advertisement
Advertisement
Author Image

joginder kumar

View all posts

Advertisement