For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਵੱਲੋਂ ਵਿਧਾਇਕ ਗੱਜਣਮਾਜਰਾ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ

06:45 AM May 30, 2024 IST
ਸੁਪਰੀਮ ਕੋਰਟ ਵੱਲੋਂ ਵਿਧਾਇਕ ਗੱਜਣਮਾਜਰਾ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ
Advertisement

ਨਵੀਂ ਦਿੱਲੀ, 29 ਮਈ
ਸੁਪਰੀਮ ਕੋਰਟ ਨੇ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਅੱਜ ਇਨਕਾਰ ਕਰ ਦਿੱਤਾ। ਗੱਜਣਮਾਜਰਾ ਨੂੰ ਬੈਂਕ ਧੋਖਾਧੜੀ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟਰੋਟ (ਈਡੀ) ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਸਟਿਸ ਸੰਜੇ ਕਰੋਲ ਅਤੇ ਜਸਟਿਸ ਅਰਵਿੰਦ ਕੁਮਾਰ ਦੇ ਛੁੱਟੀਆਂ ਵਾਲੇ ਬੈਂਚ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ ਅਤੇ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਵਾਸਤੇ ਅੰਤ੍ਰਿਮ ਜ਼ਮਾਨਤ ਦੀ ਅਪੀਲ ਸਬੰਧੀ ਗੱਜਣਮਾਜਰਾ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਜਵਾਬ ਮੰਗਿਆ ਹੈ। ਵਿਧਾਇਕ ਵੱਲੋਂ ਪੇਸ਼ ਹੋਏ ਵਕੀਲ ਨੇ ਚੋਣ ਪ੍ਰਚਾਰ ਲਈ 4 ਜੂਨ ਤੱਕ ਅੰਤ੍ਰਿਮ ਜ਼ਮਾਨਤ ਦੇਣ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਾਰੀਆਂ ਧਿਰਾਂ ਦੀ ਗੱਲ ਸੁਣੇ ਬਿਨਾ ਅਮਰਗੜ੍ਹ ਤੋਂ ‘ਆਪ’ ਵਿਧਾਇਕ ਨੂੰ ਰਾਹਤ ਦੇਣ ਦੀ ਇੱਛੁਕ ਨਹੀਂ ਹੈ। ਪੰਜਾਬ ਵਿੱਚ ਪਹਿਲੀ ਜੂਨ ਨੂੰ ਆਖਰੀ ਗੇੜ ’ਚ ਵੋਟਿੰਗ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਤੋਂ ਪਹਿਲਾਂ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਉਸ ਦੀ ਪਟੀਸ਼ਨ ਇਹ ਕਹਿੰਦਿਆਂ ਖਾਰਜ ਕਰ ਦਿੱਤੀ ਸੀ ਕਿ ਇਸ ਵਿੱਚ ਕੁਝ ਵੀ ਗੈਰ-ਕਾਨੂੰਨੀ ਨਹੀਂ ਹੈ। ਸੀਬੀਆਈ ਨੇ ਪਿਛਲੇ ਸਾਲ ਮਈ ਵਿੱਚ 40 ਕਰੋੜ ਰੁਪਏ ਦੀ ਕਥਿਤ ਬੈਂਕ ਧੋਖਾਧੜੀ ਦੇ ਸਬੰਧ ਵਿੱਚ ਗੱਜਣਮਾਜਰਾ ਨਾਲ ਸਬੰਧਤ ਟਿਕਾਣਿਆਂ ’ਤੇ ਛਾਪੇ ਮਾਰੇ ਸਨ। ਈਡੀ ਨੇ ਸਤੰਬਰ, 2022 ਵਿੱਚ ਕਥਿਤ ਤੌਰ ’ਤੇ ਬੈਂਕ ਕਰਜ਼ਾ ਧੋਖਾਧੜੀ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਦੀ ਜਾਂਚ ਤਹਿਤ ਉਸ ਨਾਲ ਜੁੜੇ ਕਈ ਟਿਕਾਣਿਆਂ ’ਤੇ ਛਾਪੇ ਮਾਰੇ ਸਨ। ਛਾਪੇ ਦੌਰਾਨ 32 ਲੱਖ ਰੁਪਏ, ਮੋਬਾਈਲ ਫੋਨ ਤੇ ਹਾਰਡ ਡਰਾਈਵ ਜ਼ਬਤ ਕੀਤੇ ਗਏ ਸਨ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×