For the best experience, open
https://m.punjabitribuneonline.com
on your mobile browser.
Advertisement

ਯੂਜੀਸੀ-ਨੈੱਟ ਪ੍ਰੀਖਿਆ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ

07:26 PM Jul 29, 2024 IST
ਯੂਜੀਸੀ ਨੈੱਟ ਪ੍ਰੀਖਿਆ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ
Advertisement

ਨਵੀਂ ਦਿੱਲੀ, 29 ਜੁਲਾਈ
ਸੁਪਰੀਮ ਕੋਰਟ ਨੇ ਕਥਿਤ ਤੌਰ ’ਤੇ ਪ੍ਰਸ਼ਨ ਪੱਤਰ ਲੀਕ ਹੋਣ ਦੇ ਆਧਾਰ ’ਤੇ ਯੂਜੀਸੀ-ਨੈੱਟ (ਕੌਮੀ ਯੋਗਤਾ ਪ੍ਰੀਖਿਆ) ਪ੍ਰੀਖਿਆ ਰੱਦ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਦਾਇਰ ਲੋਕ ਹਿੱਤ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਹਾਲਾਂਕਿ, ਕਿਹਾ ਕਿ ਲੋਕ ਹਿੱਤ ਪਟੀਸ਼ਨ ਨੂੰ ਖਾਰਜ ਕਰਨ ਦਾ ਫ਼ੈਸਲਾ ਉਸ ਦੇ ਗੁਣ-ਦੋਸ਼ ਸਬੰਧੀ ਸੁਣਾਇਆ ਗਿਆ ਫ਼ੈਸਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਇੱਕ ਵਕੀਲ ਨੇ ਦਾਇਰ ਕੀਤਾ ਹੈ ਨਾ ਕਿ ਪੀੜਤ ਵਿਦਿਆਰਥੀਆਂ ਨੇ।  -ਪੀਟੀਆਈ

Advertisement

Advertisement
Advertisement
Author Image

Advertisement