For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਵੱਲੋਂ ਯੂਜੀਸੀ-ਨੈੱਟ ਪ੍ਰੀਖਿਆ ਰੱਦ ਕਰਨ ਦੇ ਸਰਕਾਰੀ ਫੈਸਲੇ ਵਿਰੁੱਧ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ

03:09 PM Aug 12, 2024 IST
ਸੁਪਰੀਮ ਕੋਰਟ ਵੱਲੋਂ ਯੂਜੀਸੀ ਨੈੱਟ ਪ੍ਰੀਖਿਆ ਰੱਦ ਕਰਨ ਦੇ ਸਰਕਾਰੀ ਫੈਸਲੇ ਵਿਰੁੱਧ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
Advertisement

ਨਵੀਂ ਦਿੱਲੀ, 12 ਅਗਸਤ
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਯੂਜੀਸੀ-ਨੈੱਟ ਪ੍ਰੀਖਿਆ ਰੱਦ ਕਰਨ ਦੇ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੇ ਕੁਝ ਪ੍ਰੀਖਿਆਰਥੀਆਂ ਵੱਲੋਂ ਦਾਇਰ ਨਵੀਂ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਸਰਕਾਰ 21 ਅਗਸਤ ਨੂੰ ਨਵੇਂ ਸਿਰੇ ਤੋਂ ਪ੍ਰੀਖਿਆ ਕਰਵਾ ਰਹੀ ਹੈ ਅਤੇ ਨੌਂ ਲੱਖ ਦੇ ਕਰੀਬ ਵਿਦਿਆਰਥੀ ਇਹ ਪ੍ਰੀਖਿਆ ਦੇਣਗੇ। ਸੀਜੇਆਈ ਨੇ ਪ੍ਰਵੀਨ ਡਬਾਸ ਅਤੇ ਹੋਰਾਂ ਦੁਆਰਾ ਦਾਇਰ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ, ‘‘ਸੁਪਰੀਮ ਕੋਰਟ ਦੇ ਹੁਣ ਕਦਮ ਚੁੱਕਣ ਦਾ ਗੰਭੀਰ ਪ੍ਰਭਾਵ ਪਵੇਗਾ ਅਤੇ ਹਰ ਪਾਸੇ ਅਫਰਾ-ਤਫਰੀ ਮਚ ਜਾਵੇਗੀ।’’ ਇਸ ਤੋਂ ਪਹਿਲਾਂ ਇਹ ਪ੍ਰੀਖਿਆ 18 ਜੂਨ ਨੂੰ ਹੋਈ ਸੀ ਅਤੇ ਉਸ ਤੋਂ ਇਕ ਦਿਨ ਬਾਅਦ ਰੱਦ ਕਰ ਦਿੱਤੀ ਗਈ ਸੀ। -ਪੀਟੀਆਈ

Advertisement
Advertisement
Author Image

A.S. Walia

View all posts

Advertisement